ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਇਹ ਬਿਆਨ ਸਾਹਮਣੇ ਆਇਆ ਹੈ। ਸਿੱਧੂ ਨੇ ਕਿਹਾ ਕਿ ਜਿੱਤ ਨਾਲ ਹਾਰ ਨਾਲ ਕੋਈ ਫਰਕ ਨਹੀਂ ਪੈਂਦਾ। ਅਸੀਂ ਪੰਜਾਬ ਦੇ ਨਾਲ ਖੜੇ ਹਾਂ ਅਤੇ ਹਮੇਸ਼ਾ ਰਹਾਂਗੇ।
ਉਨ੍ਹਾਂ ਕਿਹਾ ਕਿ ਮੇਰਾ ਮਕਸਦ ਪੰਜਾਬ ਨੂੰ ਬਚਾਉਣਾ ਹੈ। ਲੋਕਾਂ ਨੇ ਬਦਲਾਅ ਲਈ ਚੰਗਾ ਫੈਸਲਾ ਲਿਆ ਹੈ। ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਨੇ 5 ਸਾਲ ਦਾ ਮੌਕਾ ਦਿੱਤਾ ਹੈ, ਜਿਸ ਲਈ ਆਪ ਸਭ ਨੂੰ ਬਹੁਤ ਬਹੁਤ ਵਧਾਈਆਂ।