ਪੰਜ ਸੂਬਿਆਂ ‘ਚ ਮਿਲੀ ਹਾਰ ਤੋਂ ਬਾਅਦ ਹੁਣ ਕਾਂਗਰਸ ‘ਚ ਮੰਥਨ ਸ਼ੁਰੂ ਹੋ ਗਿਆ ਹੈ, ਜਿੱਥੇ ਇਕ ਪਾਸੇ ਨਾਰਾਜ਼ ਨੇਤਾਵਾਂ ਦਾ ਜੀ-23 ਧੜਾ ਬੋਲਦਾ ਨਜ਼ਰ ਆ ਰਿਹਾ ਹੈ ਤਾਂ ਦੂਜੇ ਪਾਸੇ ਕਾਂਗਰਸ ਨੇ ਵੀ ਹਾਰ ਦਾ ਜਾਇਜ਼ਾ ਲੈਣਾ ਸ਼ੁਰੂ ਕਰ ਦਿੱਤਾ ਹੈ।
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਚੋਣ ਹਾਰ ਦੀ ਸਮੀਖਿਆ ਲਈ ਪੰਜ ਨੇਤਾਵਾਂ ਦੀ ਨਿਯੁਕਤੀ ਕੀਤੀ ਹੈ। ਜੋ ਸਮੀਖਿਆ ਤੋਂ ਬਾਅਦ ਪਾਰਟੀ ਵਿੱਚ ਜ਼ਰੂਰੀ ਜਥੇਬੰਦਕ ਤਬਦੀਲੀਆਂ ਸਬੰਧੀ ਸੁਝਾਅ ਵੀ ਦੇਣਗੇ। ਇਸ ਤੋਂ ਪਹਿਲਾਂ ਸੋਨੀਆ ਗਾਂਧੀ ਨੇ ਇਨ੍ਹਾਂ ਰਾਜਾਂ ਦੇ ਪ੍ਰਧਾਨਾਂ ਤੋਂ ਅਸਤੀਫਾ ਮੰਗਿਆ ਸੀ।
ਕਾਂਗਰਸ ਦੀ ਰਾਜ ਸਭਾ ਮੈਂਬਰ ਰਜਨੀ ਪਾਟਿਲ ਨੂੰ ਗੋਆ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪਾਰਟੀ ਨੂੰ ਗੋਆ ਵਿਚ ਹੋਈ ਹਾਰ ਦੀ ਸਮੀਖਿਆ ਕਰਨ ਲਈ ਕਿਹਾ ਗਿਆ ਹੈ, ਨਾਲ ਹੀ ਸੰਗਠਨ ਦੇ ਰੂਪ ਵਿਚ ਇੱਥੇ ਕੀ ਬਦਲਾਅ ਕੀਤੇ ਜਾ ਸਕਦੇ ਹਨ, ਇਸ ਬਾਰੇ ਸੁਝਾਅ ਮੰਗੇ ਗਏ ਹਨ।
ਇਸ ਦੇ ਨਾਲ ਹੀ ਸੀਨੀਅਰ ਨੇਤਾ ਜੈਰਾਮ ਰਮੇਸ਼ ਨੂੰ ਮਣੀਪੁਰ ‘ਚ ਹੋਈ ਹਾਰ ਦੀ ਸਮੀਖਿਆ ਦੀ ਜ਼ਿੰਮੇਵਾਰੀ ਮਿਲੀ ਹੈ। ਪੰਜਾਬ ‘ਚ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ, ਅਜੇ ਮਾਕਨ ਇਸ ਵੱਡੀ ਹਾਰ ਦਾ ਕੀ ਕਾਰਨ ਸੀ, ਇਸਦੀ ਸਮੀਖਿਆ ਕਰਨਗੇ।