ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਹ ਬੈਠਕ ਦੁਪਹਿਰ 1 ਵਜੇ ਦਿੱਲੀ ‘ਚ ਹੋਵੇਗੀ।
ਇਸ ਦੌਰਾਨ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਪ੍ਰੋਟੋਕੋਲ ਦੇ ਤਹਿਤ ਸੀਐਮ ਮਾਨ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਪਹਿਲੀ ਵਾਰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ।