ਸਿੱਖਿਆ ਵਿਭਾਗ ਵਿੱਚ 750 ਅਸਾਮੀਆਂ ਦੀ ਭਰਤੀ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਸਦੀ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਬੋਰਡ ਦੀ 25 ਮਾਰਚ ਨੂੰ ਹੋਈ ਮੀਟਿੰਗ ਵਿੱਚ 2280 ਅਸਾਮੀਆਂ ਦੀ ਭਰਤੀ ਲਈ ਕਾਰਵਾਈ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ, ਜਿਸ ਦੇ ਪਹਿਲੇ ਪੜਾਅ ਵਜੋਂ ਸਿੱਖਿਆ ਵਿਭਾਗ ‘ਚ ਸਕੂਲ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਭਰਨ ਲਈ 5 ਅਪ੍ਰੈਲ 2021 ਤੋਂ ਆਨਲਾਈਨ ਅਰਜੀਆਂ ਲੈਣ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਅਪਲਾਈ ਕਰਨ ਦੀ ਆਖਰੀ ਮਿਤੀ 26 ਅਪ੍ਰੈਲ ਰੱਖੀ ਗਈ ਹੈ ਅਤੇ ਫੀਸ 29 ਅਪ੍ਰੈਲ ਤੱਕ ਜਮਾਂ ਕਰਵਾਈ ਜਾ ਸਕਦੀ ਹੈ।
ਬਹਿਲ ਨੇ ਦੱਸਿਆ ਕਿ ਬੋਰਡ ਵਲੋਂ ਜਲਦੀ ਹੀ ਹੋਰ ਅਸਾਮੀਆਂ ਲਈ ਵੀ ਇਸ਼ਤਿਹਾਰ ਜਾਰੀ ਕੀਤੇ ਜਾਣਗੇ। ਜਿਸ ਵਿੱਚ ਜੇਲ੍ਹ ਵਿਭਾਗ ਵਿੱਚ ਵਾਰਡਨਰ ਅਤੇ ਮੈਟਰਨ ਦੀਆਂ 847 ਅਸਾਮੀਆਂ, ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਲੀਗਲ ਕਲਰਕ ਦੀਆਂ ਲਗਭਗ 199 ਅਸਾਮੀਆਂ, ਉਦਯੋਗ ਤੇ ਕਾਮਰਸ ਵਿਭਾਗ ਵਿੱਚ ਉਚ ਉਦਯੋਗਿਕ ਉਨਤੀ ਅਫਸਰ ਦੀਆਂ 56 ਅਸਾਮੀਆਂ ਅਤੇ ਬਲਾਕ ਪੱਧਰ ਪ੍ਰਸਾਰ ਅਫਸਰ ਦੀਆਂ 61 ਅਸਾਮੀਆਂ, ਆਬਕਾਰੀ ਤੇ ਕਰ ਵਿਭਾਗ ਵਿੱਚ ਨਿਰੀਖਕ ਦੀਆਂ 51 ਅਸਾਮੀਆਂ, ਪੰਜਾਬ ਵੇਅਰਹਾਊਸਿੰਗ ਵਿੱਚ ਤਕਨੀਕੀ ਸਹਾਇਕ ਦੀਆਂ 120 ਅਸਾਮੀਆਂ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਅਤੇ ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਵੀ ਸ਼ਾਮਲ ਹਨ।