ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂ ਕਰਨ, ਕਰ ਤੇ ਆਬਕਾਰੀ ਅਤੇ ਸਹਿਕਾਰਤਾ ਵਿਭਾਗ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ ਅਤੇ ਬਿਨਾਂ ਕੋਈ ਨਵਾਂ ਟੈਕਸ ਲਗਾਇਆਂ ਪਹਿਲਾਂ ਤੋਂ ਲੱਗ ਰਹੇ ਟੈਕਸਾਂ ਰਾਹੀਂ ਹੀ ਸੂਬੇ ਦੇ ਘਟਦੇ ਮਾਲੀਏ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ।
ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਣ ਮਗਰੋਂ ਪਹਿਲੀ ਵਾਰ ਸੰਗਰੂਰ ਪੁੱਜੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਡਬਲਿਊ.ਡੀ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਥੇ ਸੂਬੇ ਵਿੱਚ ਫਜ਼ੂਲ ਖਰਚੀ ਨੂੰ ਰੋਕਿਆ ਜਾਵੇਗਾ।
ਉਥੇ ਹੀ ਟੈਕਸ ਚੋਰੀ ਨੂੰ ਵੀ ਸਖ਼ਤੀ ਨਾਲ ਠੱਲ ਪਾਈ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚੋਂ ਭਿ੍ਰਸ਼ਟਾਚਾਰ ਦਾ ਮੁਕੰਮਲ ਸਫ਼ਾਇਆ ਕੀਤਾ ਜਾਵੇਗਾ ਅਤੇ ਸਾਰਾ ਪੈਸਾ ਯੋਗ ਪ੍ਰਣਾਲੀ ਰਾਹੀਂ ਲੋਕਾਂ ਦੀ ਭਲਾਈ ਹਿੱਤ ਖਰਚ ਕਰਨ ਲਈ ਸਾਰੀਆਂ ਯੋਜਨਾਵਾਂ ਨੂੰ ਵਧੀਆ ਢੰਗ ਨਾਲ ਲਾਗੂ ਕੀਤਾ ਜਾਵੇਗਾ।