ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣਾ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਕਰ ਰਹੇ ਹਨ। ਪ੍ਰੋਗਰਾਮ ‘ਚ ਪੀਐੱਮ ਮੋਦੀ ਨੇ ਭਾਰਤ ‘ਚ ਬਣੀਆਂ ਚੀਜ਼ਾਂ ਦੀ ਦੁਨੀਆ ‘ਚ ਮੰਗ, ਬਰਾਮਦ ‘ਚ ਹਾਸਲ ਕੀਤੀ ਉਪਲੱਬਧੀ ਬਾਰੇ ਗੱਲ ਕੀਤੀ।
ਪ੍ਰਧਾਨ ਮੰਤਰੀ ਦਾ ਰੇਡੀਓ ਸੰਬੋਧਨ ਹਰ ਮਹੀਨੇ ਦੇ ਆਖਰੀ ਐਤਵਾਰ ਨੂੰ ਹੁੰਦਾ ਹੈ। ਉਨ੍ਹਾਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਸ ਪ੍ਰੋਗਰਾਮ ਲਈ ਆਮ ਲੋਕਾਂ ਤੋਂ ਸੁਝਾਅ ਅਤੇ ਸ਼ਿਕਾਇਤਾਂ ਮੰਗੀਆਂ ਸਨ। ਸੋਸ਼ਲ ਮੀਡੀਆ ਰਾਹੀਂ ਲੋਕਾਂ ਨੇ ਵੱਡੀ ਗਿਣਤੀ ਵਿੱਚ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਪੇਸ਼ ਕੀਤੇ ਹਨ। ਇਸ ਰੇਡੀਓ ਪ੍ਰੋਗਰਾਮ ਦਾ ਇਹ 87ਵਾਂ ਐਪੀਸੋਡ ਹੈ। ਇਸ ਦਾ ਸਿੱਧਾ ਪ੍ਰਸਾਰਣ ਆਲ ਇੰਡੀਆ ਰੇਡੀਓ, ਦੂਰਦਰਸ਼ਨ, ਪ੍ਰਧਾਨ ਮੰਤਰੀ ਦਫ਼ਤਰ (PMO) ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਯੂਟਿਊਬ ਚੈਨਲ ‘ਤੇ ਕੀਤਾ ਜਾਵੇਗਾ।
ਪੀਐਮ ਨੇ ਆਪਣੇ ਪ੍ਰੋਗਰਾਮ ਵਿੱਚ ਕਿਹਾ ਕਿ ਸਾਡੇ ਦੇਸ਼ ਨੇ 30 ਲੱਖ ਕਰੋੜ ਰੁਪਏ ਦਾ ਨਿਰਯਾਤ ਕੀਤਾ ਹੈ, ਜੋ ਕਿ ਇਤਿਹਾਸਕ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ 400 ਅਰਬ ਡਾਲਰ ਦਾ ਨਿਰਯਾਤ ਟੀਚਾ ਹਾਸਲ ਕਰ ਲਿਆ ਹੈ। ਇਹ ਭਾਰਤ ਦੀ ਸਮਰੱਥਾ ਨੂੰ ਦਰਸਾਉਂਦਾ ਹੈ।
ਇਸ ਦਾ ਮਤਲਬ ਹੈ ਕਿ ਦੁਨੀਆ ਵਿਚ ਭਾਰਤੀ ਵਸਤੂਆਂ ਦੀ ਮੰਗ ਵਧ ਰਹੀ ਹੈ। ਪੀਐਮ ਮੋਦੀ ਨੇ ਕਿਹਾ ਕਿ ਕਿਸੇ ਸਮੇਂ ਭਾਰਤ ਤੋਂ ਬਰਾਮਦ ਦਾ ਅੰਕੜਾ 100 ਅਰਬ, ਕਦੇ 150 ਅਰਬ ਹੁੰਦਾ ਸੀ, ਅੱਜ ਭਾਰਤ 400 ਅਰਬ ਡਾਲਰ ਤੱਕ ਪਹੁੰਚ ਗਿਆ ਹੈ। ਜਿਸਦਾ ਸਪੱਸ਼ਟ ਮਤਲਬ ਹੈ ਕਿ ਭਾਰਤ ਵਿੱਚ ਬਣੀਆਂ ਵਸਤਾਂ ਦੀ ਮੰਗ ਵੱਧ ਰਹੀ ਹੈ।