ਪੰਜਾਬ ਕਾਂਗਰਸ ਦੀ ਲੀਡਰਸ਼ਿਪ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਬਾਰੇ ਕੁਝ ਨਹੀਂ ਬੋਲਿਆ ਪਰ ਉਹ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਨਾਲ ਮੀਟਿੰਗ ਜ਼ਰੂਰ ਕਰ ਰਹੇ ਹਨ। ਪਹਿਲਾਂ ਨਵਜੋਤ ਸਿੱਧੂ ਨੇ ਆਪੋ-ਆਪਣੇ ਘਰ ਮੀਟਿੰਗ ਕੀਤੀ ਤੇ ਫਿਰ ਕਪੂਰਥਲਾ, ਸੁਲਤਾਨਪੁਰ ਲੋਧੀ ਜਾ ਕੇ ਮੀਟਿੰਗ ਕੀਤੀ, ਜਿਸ ਵਿਚ ਸਾਬਕਾ ਤੇ ਮੌਜੂਦਾ ਵਿਧਾਇਕ ਤੇ ਕਾਂਗਰਸੀ ਉਮੀਦਵਾਰ ਹਾਜ਼ਰ ਸਨ।
ਹੁਣ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਮੀਟਿੰਗ ਕਰਨ ਲਈ ਲੁਧਿਆਣਾ ਪੁੱਜੇ ਹਨ। ਇਸ ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਸਾਬਕਾ ਅਤੇ ਮੌਜੂਦਾ ਵਿਧਾਇਕ ਪੁੱਜੇ ਹੋਏ ਹਨ। ਇਸ ਮੀਟਿੰਗ ਨੂੰ ਗੁਪਤ ਰੱਖਣ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਮੀਡੀਆ ਨੂੰ ਵੀ ਜਾਣ ਨਹੀਂ ਦਿੱਤਾ ਜਾ ਰਿਹਾ ਹੈ। ਫਿਲਹਾਲ ਮੀਟਿੰਗ ਦਾ ਏਜੰਡਾ ਸਪੱਸ਼ਟ ਨਹੀਂ ਹੈ।