ਪੰਜਾਬ ਦੇ ਪਟਿਆਲਾ ਜ਼ਿਲ੍ਹੇ ‘ਚ ਕਬੱਡੀ ਟੂਰਨਾਮੈਂਟ ਕਲੱਬ ਦੇ ਮੁਖੀ ਧਰਮਿੰਦਰ ਸਿੰਘ ਦੇ ਕਤਲ ਮਾਮਲੇ ‘ਤੇ ਸਿਆਸਤ ਸ਼ੁਰੂ ਹੋ ਗਈ ਹੈ।
ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਕਤਲ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਰੋਜ਼ਾਨਾ ਹੋ ਰਹੀਆਂ ਹੱਤਿਆਵਾਂ ਨੂੰ ਦੇਖਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੀਐੱਮ ਭਗਵੰਤ ਮਾਨ ‘ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ ਅਤੇ ਉਨ੍ਹਾਂ ਨੂੰ ਆਪਣਾ ਅਹੁਦਾ ਛੱਡਣ ਦੀ ਗੱਲ ਵੀ ਆਖ ਦਿੱਤੀ ਹੈ।
ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਟਵੀਟ ਕਰਕੇ ਸੀਐੱਮ ਭਗਵੰਤ ਮਾਨ ਦੀ ਕਾਰਜਪ੍ਰਣਾਲੀ ਨੂੰ ਕਟਿਹਰੇ ‘ਚ ਖੜ੍ਹਾ ਕਰ ਦਿੱਤਾ।ਸਿੱਧੂ ਨੇ ਟਵੀਟ ਕਰਕੇ ਸੀਐੱਮ ‘ਤੇ ਤੰਜ਼ ਵੀ ਕੱਸਿਆ ਹੈ ਕਿ ਉਹ ਤਾਂ ਹਿਮਾਚਲ ਦੀਆਂ ਠੰਢੀਆਂ ਹਵਾਵਾਂ ‘ਚ ਵੋਟ ਮੰਗਣ ‘ਚ ਵਿਅਸਤ ਹਨ ਅਤੇ ਪੰਜਾਬ ‘ਚ ਹਰ ਰੋਜ਼ 3-4 ਮੌਤਾਂ ਹੋ ਰਹੀਆਂ ਹਨ।ਪੰਜਾਬ ‘ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਗਰਮਾ ਗਈ ਹੈ।ਪਟਿਆਲਾ ‘ਚ ਦਿਨ-ਦਿਹਾੜੇ ਮੌਤਾਂ ਹੋਈਆਂ ਹਨ।