ਪੈਟਰੋਲ ਡੀਜ਼ਲ ਦੇ ਰੇਟ ਨੇ ਪਹਿਲਾਂ ਹੀ ਜਨਤਾ ਦਾ ਧੂਆਂ ਕੱਢਿਆ ਹੋਇਆ ਹੈ। ਇਸਦੇ ਬਾਵਜੂਦ ਹੁਣ ਪੰਜਾਬ ਵਿਚ ਪੈਟਰੋਲ-ਡੀਜ਼ਲ ਹੋਰ ਮਹਿੰਗਾ ਹੋ ਗਿਆ ਹੈ। ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ ਉਤੇ 25 ਪੈਸੇ ਇੰਫਰਾਸਟਰਕਚਰ ਸੈੱਸ ਲਗਾ ਦਿੱਤਾ ਹੈ।
ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਉਤੇ 25 ਪੈਸੇ ਪ੍ਰਤੀਲੀ ਟਰ ਵਿਸ਼ੇਸ਼ ਬੁਨਿਆਦੀ ਢਾਂਚਾ ਵਿਕਾਸ ਫੀਸ ਵਸੂਲੀ ਜਾਵੇਗੀ। ਫੀਸ ਵਸੂਲੀ ਵੀ 6 ਅਪ੍ਰੈਲ ਤੋਂ ਲਾਗੂ ਕੀਤੀ ਗਈ ਹੈ। ਨਵੀਂ ਵਸੂਲੀ ਲਾਗੂ ਹੋਣ ਤੋਂ ਬਾਅਦ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਹੈ।