ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ 13 ਅਪ੍ਰੈਲ ਨੂੰ ਸਵੇਰੇ 11 ਵਜੇ ਹੋਵੇਗੀ। ਬੇਸ਼ੱਕ ਮੀਟਿੰਗ ਦਾ ਏਜੰਡਾ ਅਜੇ ਸਪਸ਼ਟ ਨਹੀਂ ਪਰ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ਉੱਪਰ ਮੋਹਰ ਲੱਗੇਗੀ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਜਨਤਾ ਨਾਲ ਕਾਫੀ ਵਾਅਦੇ ਕੀਤੇ ਹਨ। ਬੇਸ਼ੱਕ ਸਰਕਾਰ ਬਣੀ ਨੂੰ ਅਜੇ ਕੁਝ ਸਮਾਂ ਹੀ ਹੋਇਆ ਹੈ ਪਰ ਵਿਰੋਧੀ ਧਿਰਾਂ ਸਵਾਲ ਉਠਾ ਰਹੀਆਂ ਹਨ ਕਿ ਆਮ ਆਦਮੀ ਪਾਰਟੀ ਵਾਅਦਿਆਂ ਤੋਂ ਭੱਜ ਰਹੀ ਹੈ। ਇਸ ਲਈ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਕੰਮ ਵਿੱਚ ਤੇਜ਼ੀ ਲਿਆਉਣਾ ਚਾਹੁੰਦੀ ਹੈ।