ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 3 ਵਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਕੱਲ੍ਹ ਪੰਜਾਬ ਦੇ ਉੱਚ ਅਧਿਕਾਰੀਆਂ ਨੇ ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ।
ਸੂਤਰਾਂ ਮੁਤਾਬਕ ਪੰਜਾਬੀਆਂ ਨੂੰ ਕੇਜਰੀਵਾਲ ਵੱਲੋਂ ਦਿੱਤੀ ਗਈ ਪਹਿਲੀ ਗਾਰੰਟੀ ਨੂੰ ਪੂਰਾ ਕਰਦਿਆਂ ਪੰਜਾਬ ‘ਚ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਜਲਦੀ ਹੀ ਹੋ ਸਕਦਾ ਹੈ। ਪੰਜਾਬ ਵਿੱਚ 300 ਯੂਨਿਟ ਮੁਫਤ ਕਰਨ ਦੀ ਤਿਆਰੀ ਵੱਡੇ ਪੱਧਰ ਉੱਪਰ ਚੱਲ ਰਹੀ ਹੈ।
ਇਸ ਦੇ ਨਾਲ ਹੀ ਪੰਜਾਬ ‘ਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰਪਤੀ ਤੇ ਉਪ-ਰਾਸ਼ਟਰਪਤੀ ਨੂੰ ਦਿੱਲੀ ਮਿਲ ਜਾ ਰਹੇ ਹਨ। ਇਸ ਦੌਰਾਨ ਉਹ ਪੰਜਾਬ ਦੇ ਵੱਡੇ ਮੁੱਦਿਆਂ ‘ਤੇ ਚਰਚਾ ਕਰ ਸਕਦੇ ਹਨ। ਪੰਜਾਬ ‘ਚ ਵਿਕਾਸ ਤੇ ਸੁਰੱਖਿਆ ਨੂੰ ਲੈ ਕੇ ਚਰਚਾ ਕਰ ਸਕਦੇ ਹਨ।