ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਮੁਸ਼ਕਿਲਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਜੀ-23 ਨੇਤਾਵਾਂ ‘ਤੇ ਕੀਤੀ ਗਈ ਉਨ੍ਹਾਂ ਦੀਆਂ ਟਿੱਪਣੀਆਂ ਹੁਣ ਉਨ੍ਹਾਂ ‘ਤੇ ਹੀ ਭਾਰੀ ਪੈਣ ਲੱਗੀ ਹੈ। ਸ਼ਿਕਾਇਤ ‘ਤੇ ਜਿੱਥੇ ਕਾਂਗਰਸ ਦੀ ਅਨੁਸ਼ਾਸਨ ਕਮੇਟੀ ਨੇ ਉਨਾਂ੍ਹ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੋਇਆ ਹੈ।ਦੂਜੇ ਪਾਸੇ ਹੁਣ ਟਿੱਪਣੀ’ਤੇ ਸੰਗਿਆਨ ਲੈਂਦੇ ਹੋਏ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੁਲਿਸ ਕਮਿਸ਼ਨਰ ਜਲੰਧਰ ਨੂੰ ਜਾਂਚ ਦੇ ਆਦੇਸ਼ ਜਾਰੀ ਕੀਤੇ ਹਨ।
ਦਰਅਸਲ ਇਕ ਇੰਟਰਵਿਊ ਦੌਰਾਨ ਸੁਨੀਲ ਜਾਖੜ ਨੇ ਜੀ-23 ਨੇਤਾਵਾਂ ‘ਤੇ ਟਿੱਪਣੀ ਕੀਤੀ ਸੀ ਕਿ ਉਹਨਾਂ ਨੂੰ ਹੇਠਾਂ ਤੋਂ ਚੁੱਕ ਕੇ ਸਿਰ ‘ਤੇ ਨਹੀਂ ਬਿਠਾਉਣਾ ਚਾਹੀਦਾ।ਕਮਿਸ਼ਨ ਨੇ ਪੁਲਿਸ ਕਮਿਸ਼ਨਰ ਜਲੰਧਰ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ
ਨੇ ਸਮਾਂ ਨਿਸ਼ਚਿਤ ਕਰਦੇ ਹੋਏ ਪੁਲਿਸ ਕਮਿਸ਼ਨਰ ਨੂੰ 15 ਦਿਨਾਂ ਦੇ ਅੰਦਰ ਢੁਕਵੀਂ ਜਾਂਚ ਤੋਂ ਬਾਅਦ ਸੁਨੀਲ ਜਾਖੜ ਦੇ ਖਿਲਾਫ ਐਸਸੀ-ਐਸਟੀ ਐਕਟ (ਐਟ੍ਰੋਸਿਟੀ) ਦੇ ਤਹਿਤ ਮਾਮਲਾ ਦਰਜ ਕਰਨ ਲਈ ਕਿਹਾ ਹੈ। ਜੇਕਰ ਜਲੰਧਰ ਪੁਲਿਸ 15 ਦਿਨਾਂ ਦੇ ਅੰਦਰ ਕਾਰਵਾਈ ਨਹੀਂ ਕਰਦੀ ਤਾਂ ਪੁਲਿਸ ਕਮਿਸ਼ਨਰ ਜਾਂ ਉਨ੍ਹਾਂ ਦੇ ਕਿਸੇ ਵੀ ਨੁਮਾਇੰਦੇ ਨੂੰ ਐਸ.ਸੀ.ਕਮਿਸ਼ਨ ਸਾਹਮਣੇ ਪੇਸ਼ ਹੋਣਾ ਪਵੇਗਾ।