ਪੰਜਾਬ ਵਿੱਚ ਬਿਜਲੀ ਸੰਕਟ ਪੈਦਾ ਹੋਣ ਦੀ ਸੰਭਾਵਨਾ ਬਣ ਗਈ ਹੈ। ਇਸ ਦਾ ਕਾਰਨ ਥਰਮਲ ਪਲਾਂਟਾਂ ਦਾ ਕੋਲੇ ਦਾ ਸੰਕਟ ਹੈ। ਪੰਜਾਬ ਦੇ ਗੋਇੰਦਵਾਲ ਸਾਹਿਬ ਪਲਾਂਟ ਵਿੱਚ ਕੋਲਾ ਖਤਮ ਹੋ ਗਿਆ ਹੈ। ਉੱਥੇ ਬਿਜਲੀ ਉਤਪਾਦਨ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ।
ਤਲਵੰਡੀ ਸਾਬੋ ਥਰਮਲ ਪਲਾਂਟ ਕੋਲ ਵੀ ਸਿਰਫ਼ 4 ਦਿਨ ਦਾ ਕੋਲਾ ਬਚਿਆ ਹੈ। ਦੂਜੇ ਪਾਸੇ ਲਹਿਰਾ ਮੁਹੱਬਤ ਥਰਮਲ ਪਲਾਂਟ ਵਿੱਚ 7 ਦਿਨ, ਰੋਪੜ ਥਰਮਲ ਪਲਾਂਟ ਵਿੱਚ 11 ਦਿਨ ਅਤੇ ਰਾਜਪੁਰਾ ਵਿੱਚ 21 ਦਿਨ ਦਾ ਕੋਲਾ ਬਚਿਆ ਹੈ। ਜੇਕਰ ਕੋਲੇ ਦਾ ਸੰਕਟ ਜਲਦੀ ਹੱਲ ਨਾ ਹੋਇਆ ਤਾਂ ਪੰਜਾਬ ਨੂੰ ਘੰਟਿਆਂਬੱਧੀ ਬਿਜਲੀ ਕੱਟਾਂ ਨਾਲ ਬਲੈਕਆਊਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਧਰ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਦਾਅਵਾ ਕੀਤਾ ਕਿ ਕੋਲੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਬੰਦ ਪਏ ਗੋਇੰਦਵਾਲ ਥਰਮਲ ਪਲਾਂਟ ਤੋਂ 540 ਮੈਗਾਵਾਟ ਬਿਜਲੀ ਪੈਦਾ ਹੁੰਦੀ ਹੈ। ਦੂਜੇ ਪਾਸੇ ਰਾਜਪੁਰਾ ਥਰਮਲ ਪਲਾਂਟ ਦੀ 1400 ਮੈਗਾਵਾਟ ਅਤੇ ਤਲਵੰਡੀ ਸਾਬੋ ਥਰਮਲ ਪਲਾਂਟ ਦੀ 1980 ਮੈਗਾਵਾਟ ਬਿਜਲੀ ਪੈਦਾ ਕਰਨ ਦੀ ਸਮਰੱਥਾ ਹੈ। ਇਹ ਤਿੰਨੇ ਪ੍ਰਾਈਵੇਟ ਥਰਮਲ ਪਲਾਂਟ ਹਨ। ਇਸ ਦੇ ਨਾਲ ਹੀ ਸਰਕਾਰੀ ਰੋਪੜ ਥਰਮਲ ਪਲਾਂਟ ਦੀ ਸਮਰੱਥਾ 840 ਮੈਗਾਵਾਟ ਅਤੇ ਲਹਿਰਾ ਮੁਹੱਬਤ ਦੀ 1925 ਮੈਗਾਵਾਟ ਬਿਜਲੀ ਉਤਪਾਦਨ ਸਮਰੱਥਾ ਹੈ।