ਪੰਜਾਬ ਦੇ ਸੰਗਰੂਰ ਜ਼ਿਲੇ ‘ਚ ਇਕ ਦਰਦਨਾਕ ਹਾਦਸਾ ਵਾਪਰਿਆ, ਜਿਸ ‘ਚ ਇਕ ਵਿਦਿਆਰਥਣ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 3 ਜ਼ਖਮੀ ਹੋ ਗਏ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਟਵੀਟ ਕਰਕੇ ਇਸ ਦਰਦਨਾਕ ਸੜਕ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਸੀ.ਐਮ ਮਾਨ ਨੇ ਪੀੜਤ ਪਰਿਵਾਰ ਨੂੰ 2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਜ਼ਖ਼ਮੀ ਬੱਚਿਆਂ ਦਾ ਮੁਫ਼ਤ ਇਲਾਜ ਕੀਤਾ ਜਾਵੇ।
ਦੱਸ ਦੇਈਏ ਕਿ ਸੰਗਰੂਰ ਤੋਂ ਇੱਕ ਦਰਦਨਾਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਪੀ.ਆਰ.ਟੀ.ਸੀ ਬੱਸ ਨੇ 4 ਸਕੂਲੀ ਬੱਚਿਆਂ ਨੂੰ ਕੁਚਲ ਦਿੱਤਾ ਹੈ। ਇਸ ਦੌਰਾਨ 1 ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ, 3 ਜ਼ਖਮੀ ਹੋ ਗਏ। ਜ਼ਖਮੀ ਬੱਚਿਆਂ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਇਹ ਹਾਦਸਾ ਸੰਗਰੂਰ ਦੇ ਮਹਿਲਨ ਚੌਕ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਬੱਚੇ ਸੜਕ ਪਾਰ ਕਰਨ ਲਈ ਸੜਕ ਦੇ ਕਿਨਾਰੇ ਖੜ੍ਹੇ ਸਨ। ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।