ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਐਸ.ਵਾਈ.ਐਲ. ਨਹਿਰ ਦਾ ਮੁੱਦਾ ਲਗਾਤਰਾ ਚਰਚਾ ਦਾ ਵਿਸ਼ਾ ਬਣਿਆਂ ਹੋਇਆ ਹੈ। ਹੁਣ ਇਕ ਵਾਰ ਫਿਰ ਇਸ ਮੁੱਦੇ ਨੇ ਜੋਰ ਫੜ੍ਹ ਲਿਆ ਹੈ। ਦੋਵਾਂ ਸੂਬਿਆਂ ਦੇ ਆਗੂਆਂ ਵੱਲੋਂ ਇਸ ਮੁੱਦੇ ਨੂੰ ਲੈ ਕੇ ਇਕ-ਦੂਜੇ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ MP ਸੁਸ਼ੀਲ ਗੁਪਤਾ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਬਾਰੇ ਦਿੱਤੇ ਇਕ ਬਿਆਨ ਨੇ ਇਸ ਮਾਮਲੇ ਨੂੰ ਹੋਰ ਗਰਮਾ ਦਿੱਤਾ ਹੈ।
ਇਸ ‘ਤੇ ਆਮ ਆਦਮੀ ਪਾਰਟੀ ਦੇ ਪੰਜਾਬ ਮੈਂਬਰਾਂ ਦੀ ਕੋਈ ਟਿੱਪਣੀ ਨਾ ਕਰਨ ‘ਤੇ ਪਟਿਆਲਾ ਤੋਂ ਸੰਸਦ ਮੈਂਬਰ ਰਹੇ ਡਾ. ਧਰਮਵੀਰ ਗਾਂਧੀ ਨੇ ਭਗਵੰਤ ਮਾਨ ਸਰਕਾਰ ਸਮੇਤ ਉਨ੍ਹਾਂ ਦੇ 92 ਵਿਧਾਇਕਾਂ ਨੂੰ ਗੂੰਗੇ ਬੋਲਿਆਂ ਦੀ ਸੈਨਾ ਕਰਾਰ ਦਿੱਤਾ ਹੈ। ਉਨ੍ਹਾਂ ਵੱਲੋਂ ਅੱਜ ਇਕ ਟਵੀਟ ਦੇਖਣ ਨੂੰ ਮਿਲਿਆ ਹੈ ਜਿਸ ‘ਚ ਉਨ੍ਹਾਂ ਲਿਖਿਆ ਹੈ- ਮੈਨੂੰ ਲਗਦਾ ਪੰਜਾਬ ਨੇ ਗੂੰਗੇ ਬੋਲਿਆਂ ਦੀ ਸੈਨਾ ਜਿਤਾ ਕੇ ਭੇਜ ਦਿੱਤੀ ਹੈ। ਸੁਸ਼ੀਲ ਗੁਪਤਾ ਦੇ ਪੰਜਾਬ ਵਿਰੋਧੀ SYL ਦੇ ਬਿਆਨ ‘ਤੇ ਨਾ ‘ਆਪ’ ਦੇ 92 ਵਿਧਾਇਕਾਂ ‘ਚੋਂ ਕੋਈ ਬੋਲਿਆ ਤੇ ਨਾ 5 ਨਵੇਂ ਰਾਜ ਸਭਾ ਮੈਂਬਰਾਂ ‘ਚੋਂ ਇਹ ਹੀ ਜੇ ਕਰ ਅੱਜ ਮੂਸੇਵਾਲਾ ਗਾਣਾ ਕੱਢ ਦਵੇ ਤਾਂ ਇਹ ਜਰੂਰ ਬੋਲਣਗੇ।