ਡਰੱਗਜ਼ ਮਾਮਲੇ ‘ਚ ਫਸੇ ਦਿੱਗਜ ਅਕਾਲੀ ਆਗੂ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ। ਮੁਹਾਲੀ ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ 4 ਮਈ ਤੱਕ ਵਧਾ ਦਿੱਤੀ ਹੈ। ਹੁਣ ਉਸ ਨੂੰ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ।
ਮਜੀਠੀਆ ਨੇ ਅੱਜ ਖੁਦ ਮੁਹਾਲੀ ਅਦਾਲਤ ਵਿੱਚ ਪੇਸ਼ ਹੋਣਾ ਸੀ ਪਰ ਬਾਅਦ ਵਿੱਚ ਅਦਾਲਤ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮਾਮਲੇ ਦੀ ਸੁਣਵਾਈ ਕੀਤੀ। ਪਿਛਲੀ ਸੁਣਵਾਈ ਦੌਰਾਨ ਉਸ ਨੇ ਅੱਤਵਾਦੀਆਂ ਅਤੇ ਗੈਂਗਸਟਰਾਂ ਤੋਂ ਜਾਨ ਨੂੰ ਖ਼ਤਰਾ ਦੱਸਿਆ ਸੀ।
ਮਜੀਠੀਆ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਜਨਰਲ ਬੈਰਕ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਜਿਸ ਸਬੰਧੀ ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਤੋਂ ਜਵਾਬ ਤਲਬ ਕੀਤਾ ਸੀ। ਜੇਲ੍ਹ ਸੁਪਰਡੈਂਟ ਨੇ ਮਜੀਠੀਆ ਨੂੰ ਧਮਕੀ ਦੇਣ ਤੋਂ ਇਨਕਾਰ ਕੀਤਾ ਸੀ। ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।