ਪਿਛਲੇ ਦਿਨੀਂ ਫ਼ਸਲ ਦਾ ਝਾੜ ਘੱਟ ਹੋਣ ਕਾਰਨ ਬਠਿੰਡਾ ਦੇ ਪਿੰਡ ਮਾਈਸਰਖਾਨਾ ਦੇ ਨੌਜਵਾਨ ਕਿਸਾਨ ਜਸਪਾਲ ਸਿੰਘ ਵੱਲੋਂ ਰੇਲ ਗੱਡੀ ਅੱਗੇ ਛਾਲ ਮਾਰ ਕੇ ਕੀਤੀ ਕਿ ਖੁਦਕੁਸ਼ੀ ਤੋਂ ਬਾਅਦ ਅੱਜ ਉਨ੍ਹਾਂ ਦੇ ਘਰ ਅਫਸੋਸ ਕਰਨ ਲਈ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੌੜ ਮੰਡੀ ਤੋਂ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨਾਲ ਪਿੰਡ ਮਾਈਸਰਖਾਨਾ ਪਹੁੰਚੇ ।
ਜਿੱਥੇ ਨਵਜੋਤ ਸਿੰਘ ਸਿੱਧੂ ਵੱਲੋਂ ਜਸਪਾਲ ਸਿੰਘ ਦੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕੀਤਾ ਗਿਆ ਉਥੇ ਹੀ ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕਿਸਾਨ ਪੱਖੀ ਨੀਤੀ ਬਣਾਉਣੀ ਚਾਹੀਦੀ ਹੈ ਜਿੰਨਾ ਸਮਾਂ ਕਿਸਾਨ ਪੱਖੀ ਨੀਤੀ ਨਹੀਂ ਬਣਦੀ ਉਨਾ ਸਮਾਂ ਦੇਸ਼ ਤਰੱਕੀ ਨਹੀਂ ਕਰ ਸਕਦਾ ਕਿਉਂਕਿ ਦੇਸ਼ ਦੀ ਸੱਤਰ ਪਰਸੈਂਟ ਆਬਾਦੀ ਖੇਤੀਬਾੜੀ ਤੇ ਨਿਰਭਰ ਹੈ।
ਇਸ ਸਮੇਂ ਕਿਸਾਨਾਂ ਦੇ ਹਾਲਾਤ ਬਹੁਤ ਮਾੜੇ ਹਨ ਕਿਉਂਕਿ ਲਾਗਤ ਦੁੱਗਣੀ ਹੋ ਚੁੱਕੀ ਹੈ ਅਤੇ ਫ਼ਸਲਾਂ ਦੇ ਝਾੜ ਦਿਨ ਪਰ ਦਿਨ ਘਟਦੇ ਜਾ ਰਹੇ ਹਨ । ਜਿਸ ਕਾਰਨ ਕਿਸਾਨ ਖੁਦਕੁਸ਼ੀਆਂ ਦੇ ਰਾਹ ਤੁਰੇ ਹੋਏ ਹਨ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੇਜਰੀਵਾਲ ਵੱਲੋਂ ਕਿਸਾਨਾਂ ਪ੍ਰਤੀ ਦੋਹਰੀ ਨੀਤੀ ਅਪਣਾਈ ਜਾ ਰਹੀ ਹੈ । ਦਿੱਲੀ ਵਿੱਚ ਕਿਸਾਨ ਖ਼ੁਦਕੁਸ਼ੀ ਕਰਦਾ ਹੈ ਤਾਂ ਉਸ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਂਦਾ ਹੈ । ਪਰ ਪੰਜਾਬ ਵਿੱਚ ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੀ ਸਰਕਾਰ ਵੱਲੋਂ ਬਾਂਹ ਨਹੀਂ ਫੜੀ ਜਾਵੇ ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਨੂੰ ਤਰੱਕੀ ਦੀ ਰਾਹ ਤੇ ਲੈ ਕੇ ਜਾਣਾ ਹੈ ਤਾਂ ਪਹਿਲਾਂ ਕਿਸਾਨ ਪੱਖੀ ਨੀਤੀ ਬਣਾਉਣੀ ਪਵੇਗੀ ।