ਏਡੀਜੀਪੀ ਟਰੈਫਿਕ ਵੱਲੋਂ ਜੁਗਾੜ ਰੇਹੜੀ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਜਾਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਹਰਕਤ ਵਿੱਚ ਆ ਗਏ ਅਤੇ ਮੀਟਿੰਗ ਬੁਲਾ ਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹਾ ਕੋਈ ਵੀ ਫੈਸਲਾ ਜਾਇਜ਼ ਨਹੀਂ ਹੋਵੇਗਾ, ਜਿਸ ਨਾਲ ਆਮ ਲੋਕਾਂ ਦੀ ਆਮਦਨ ਦੇ ਸਾਧਨ ਪ੍ਰਭਾਵਿਤ ਹੋਣ।
ਪੰਜਾਬ ਵਿੱਚ ਹਜ਼ਾਰਾਂ ਲੋਕ ਦਿਨ-ਰਾਤ ਮਿਹਨਤ ਕਰਕੇ ਮੋਟਰਸਾਇਕਲ ਰੇਹੜੀ ਤੋਂ ਆਪਣੀ ਦੋ ਵਕ਼ਤ ਦੀ ਰੋਟੀ ਕਮਾਉਂਦੇ ਨੇ। ਮੈਂ ਵਿਭਾਗ ਦੀ ਮੀਟਿੰਗ ਤਲਬ ਕਰਕੇ ਹੁਕਮ ਦੇ ਦਿੱਤੇ ਹਨ ਕਿ ਕੋਈ ਵੀ ਮੋਟਰ ਰੇਹੜੀ ਬੰਦ ਨਹੀਂ ਹੋਣੀ ਚਾਹੀਦੀ।
ਸਾਡੀ ਸਰਕਾਰ ਦਾ ਮਕਸਦ ਸਾਰਿਆਂ ਨੂੰ ਰੁਜ਼ਗਾਰ ਦੇਣਾ ਹੈ, ਕਿਸੇ ਦਾ ਰੁਜ਼ਗਾਰ ਖੋਹਣਾ ਨਹੀਂ। pic.twitter.com/2qV0Be6Pxo
— Bhagwant Mann (@BhagwantMann) April 24, 2022
ਇਸ ਦੇ ਨਾਲ ਹੀ ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸੇ ਵੀ ਮੋਟਰਸਾਈਕਲ ਵਾਲੀ ਰੇਹੜੀ ਨੂੰ ਬੰਦ ਨਹੀਂ ਕੀਤਾ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਉਦੇਸ਼ ਸਭ ਨੂੰ ਰੁਜ਼ਗਾਰ ਦੇਣਾ ਹੈ ਨਾ ਕਿ ਕਿਸੇ ਦਾ ਰੁਜ਼ਗਾਰ ਖੋਹਣਾ।
ਸੀਐਮ ਮਾਨ ਨੇ ਕਿਹਾ ਪੰਜਾਬ ਵਿੱਚ ਹਜ਼ਾਰਾਂ ਲੋਕ ਦਿਨ-ਰਾਤ ਮਿਹਨਤ ਕਰਕੇ ਮੋਟਰਸਾਇਕਲ ਰੇਹੜੀ ਤੋਂ ਆਪਣੀ ਦੋ ਵਕ਼ਤ ਦੀ ਰੋਟੀ ਕਮਾਉਂਦੇ ਨੇ। ਮੈਂ ਵਿਭਾਗ ਦੀ ਮੀਟਿੰਗ ਤਲਬ ਕਰਕੇ ਹੁਕਮ ਦੇ ਦਿੱਤੇ ਹਨ ਕਿ ਕੋਈ ਵੀ ਮੋਟਰ ਰੇਹੜੀ ਬੰਦ ਨਹੀਂ ਹੋਣੀ ਚਾਹੀਦੀ। ਸਾਡੀ ਸਰਕਾਰ ਦਾ ਮਕਸਦ ਸਾਰਿਆਂ ਨੂੰ ਰੁਜ਼ਗਾਰ ਦੇਣਾ ਹੈ, ਕਿਸੇ ਦਾ ਰੁਜ਼ਗਾਰ ਖੋਹਣਾ ਨਹੀਂ।