ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਕਰਨ ਲਈ ਸਰਕਾਰ ਨੇ ਇੱਕ ਟੋਲ ਫਰੀ ਨੰਬਰ ਜਾਰੀ ਕੀਤਾ ਹੈ। ਲੋਕ 18001802422 ‘ਤੇ ਨਾਜਾਇਜ਼ ਮਾਈਨਿੰਗ ਦੀ ਸ਼ਿਕਾਇਤ ਕਰ ਸਕਦੇ ਹਨ।
ਇਸ ਤੋਂ ਇਲਾਵਾ ਨਜਾਇਜ਼ ਵਸੂਲੀ, ਮਹਿੰਗੇ ਭਾਅ ਰੇਤਾ ਵੇਚਣ ਤੋਂ ਲੈ ਕੇ ਹੋਰ ਕਿਸੇ ਵੀ ਮਾਮਲੇ ‘ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ। ਮਾਨ ਸਰਕਾਰ ਨੇ ਦਾਅਵਾ ਕੀਤਾ ਕਿ ਇਸ ਸਬੰਧੀ ਆਉਣ ਵਾਲੀ ਸ਼ਿਕਾਇਤ ‘ਤੇ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਦੀ ਨਵੀਂ ‘ਆਪ’ ਸਰਕਾਰ ਨੇ ਅਜੇ ਤੱਕ ਰੇਤ ਦੀ ਖੁਦਾਈ ਸਬੰਧੀ ਕੋਈ ਨੀਤੀ ਨਹੀਂ ਬਣਾਈ ਹੈ। ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਨੀਤੀ 6 ਮਹੀਨਿਆਂ ਦੇ ਅੰਦਰ ਅੰਦਰ ਲਿਆਂਦੀ ਜਾਵੇਗੀ। ਜਿਸ ਕਾਰਨ ਹੁਣ ਤੱਕ ਸਰਕਾਰ ਨੇ ਰੇਤੇ ਦੇ ਰੇਟ ਤੈਅ ਨਹੀਂ ਕੀਤੇ ਹਨ। ਇਸ ਕਾਰਨ ਰੇਤੇ ਦੇ ਰੇਟ ਕਾਫੀ ਵਧ ਗਏ ਹਨ।