ਮੰਗਲਵਾਰ ਨੂੰ ਦਿੱਲੀ ਵਿੱਚ ਕਾਂਗਰਸ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ 2 ਸਾਲ ਲਈ ਮੁਅੱਤਲ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ।
ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਇਸ ਦੀ ਸਿਫਾਰਿਸ਼ ਸੋਨੀਆ ਗਾਂਧੀ ਨੂੰ ਕੀਤੀ ਹੈ । ਜਿਸ ‘ਤੇ ਹੁਣ ਆਖਰੀ ਫ਼ੈਸਲਾ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਲਿਆ ਜਾਵੇਗਾ ।
ਜਿਸ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਹਨ ਸੁਨੀਲ ਜਾਖੜ ਨੂੰ 2 ਸਾਲ ਲਈ ਪਾਰਟੀ ਵਿੱਚੋਂ ਸਸਪੈਂਡ ਕੀਤਾ ਜਾ ਸਕਦਾ ਹੈ। ਇਸ ਮੀਟਿੰਗ ਤੋਂ ਪਹਿਲਾਂ ਸੁਨੀਲ ਜਾਖੜ ਨੇ ਟਵੀਟ ਕਰਦਿਆਂ ਕਾਂਗਰਸ ਹਾਈਕਮਾਨ ‘ਤੇ ਨਿਸ਼ਾਨਾ ਸਾਧਿਆ ਸੀ । ਜਿਸ ਵਿੱਚ ਉਨ੍ਹਾਂ ਲਿਖਿਆ- “ਆਜ ਸਰ ਕਲਮ ਹੋਂਗੇ ਉਨਕੇ, ਜਿਨਮੇਂ ਅਭੀ ਜ਼ਮੀਰ ਬਾਕੀ ਹੈ।”