ਪੰਜਾਬ ਸਰਕਾਰ ਲਗਾਤਾਰ ਐਕਸ਼ਨ ਮੋਡ ‘ਚ ਹੈ।ਪੰਜਾਬ ਸਰਕਾਰ ਬਦਲਣ ਤੋਂ ਬਾਅਦ ਵੀ ਸਾਬਕਾ ਵਿਧਾਇਕਾ ਤੇ ਮੰਤਰੀਆਂ ਨੇ ਸਰਕਾਰੀ ਫਲੈਟ ‘ਤੇ ਗੱਡੀਆਂ ਵਾਪਸ ਨਹੀਂ ਕੀਤੀਆਂ।ਜਿਸ ਕਾਰਨ ਪੰਜਾਬ ਸਰਕਾਰ ਨੇ ਇਸ ‘ਤੇ ਵੱਡਾ ਐਕਸ਼ਨ ਲਿਆ ਹੈ।
ਸਰਕਾਰ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਬਿਕਰਮ ਮਜੀਠੀਆ ਨੂੰ ਫਲੈਟ ਖਾਲੀ ਕਰਨ ਦੇ ਹੁਕਮ ਹਨ।ਇਸ ਦੇ ਨਾਲ ਹੀ ਕਾਂਗਰਸ ਦੇ ਸਾਬਕਾ ਡਿਪਟੀ ਸੀਐਮ ਵਿਧਾਇਕ ਸੁਖਜਿੰਦਰ ਰੰਧਾਵਾ ਨੂੰ ਇਨੋਵਾ ਕਾਰ ਵਾਪਸ ਕਰਨ ਲਈ ਕਿਹਾ ਗਿਆ।ਇਸ ਦੇ ਨਾਲ ਹੀ ਸਾਬਕਾ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪਰਗਟ ਸਿੰਘ ਨੂੰ ਵੀ ਕਾਰ ਵਾਪਸ ਕਰਨ ਲਈ ਨੋਟਿਸ ਭੇਜਿਆ ਗਿਆ ਹੈ।