ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਮੰਤਰੀ ਵਿਜੈ ਸਿੰਗਲਾ ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚੰਗਾ ਤੇ ਸਸਤਾ ਇਲਾਜ ਦੇਣ ਦੇ ਆਪਣੇ ਵਾਅਦੇ ‘ਤੇ ਤੁਹਾਡੀ ਸਰਕਾਰ ਲਗਾਤਾਰ ਅੱਗੇ ਵੱਧ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਸੰਗਰੂਰ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ।
ਲੋਕਾਂ ਨੂੰ ਚੰਗਾ ਤੇ ਸਸਤਾ ਇਲਾਜ ਦੇਣ ਦੇ ਆਪਣੇ ਵਾਅਦੇ ਤੇ ਤੁਹਾਡੀ ਸਰਕਾਰ ਲਗਾਤਾਰ ਅੱਗੇ ਵੱਧ ਰਹੀ ਹੈ,
ਸੰਗਰੂਰ ਦੇ ਲੋਕਾਂ ਨੂੰ ਜਲਦ ਇੱਕ ਮੈਡੀਕਲ ਕਾਲਜ ਮਿਲੇਗਾ ਜਿਸਦਾ ਲਾਭ ਸੰਗਰੂਰ, ਬਰਨਾਲਾ, ਮਲੇਰਕੋਟਲਾ ਤੇ ਮਾਨਸਾ ਜ਼ਿਲ੍ਹਿਆਂ ਨੂੰ ਮਿਲੇਗਾ, ਜਿਸਨੂੰ ਲੈਕੇ ਅਫਸਰਾਂ ਨਾਲ ਚਰਚਾ ਕੀਤੀ । pic.twitter.com/ALkm9rPMC0
— Bhagwant Mann (@BhagwantMann) April 29, 2022
CM ਮਾਨ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੂੰ ਜਲਦ ਇੱਕ ਮੈਡੀਕਲ ਕਾਲਜ ਮਿਲੇਗਾ ਜਿਸਦਾ ਲਾਭ ਸੰਗਰੂਰ, ਬਰਨਾਲਾ, ਮਾਲੇਰਕੋਟਲਾ ਤੇ ਮਾਨਸਾ ਜ਼ਿਲ੍ਹਿਆਂ ਨੂੰ ਮਿਲੇਗਾ, ਜਿਸਨੂੰ ਲੈਕੇ ਅਫਸਰਾਂ ਨਾਲ ਚਰਚਾ ਕੀਤੀ ।
ਇਸ ਤੋਂ ਪਹਿਲਾਂ ਸਿਹਤ ਮੰਤਰੀ ਐਲਾਨ ਕੀਤਾ ਸੀ ਕਿ ਪੰਜਾਬ ‘ਚ ਜਲਦ ਹੀ 117 ਮੁਹੱਲਾ ਕਲੀਨਿਕ ਬਣਾਏ ਜਾਣਗੇ।ਜਿਨ੍ਹਾਂ ‘ਚ ਇਸੇ ਸਾਲ ਹੀ ਲੋਕਾਂ ਨੂੰ ਮੁਫ਼ਤ ਇਲਾਜ ਮਿਲੇਗਾ।
ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਨੇ ਦੱਸਿਆ ਕਿ ਇਸ ਸਾਲ ਦੇ ਅੰਤ ਤੱਕ ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਲੋਕਾਂ ਦਾ ਇਲਾਜ ਸ਼ੁਰੂ ਹੋ ਜਾਵੇਗਾ। ਕੁਝ ਦਿਨ ਪਹਿਲਾਂ ਸੀਐਮ ਭਗਵੰਤ ਮਾਨ ਦਿੱਲੀ ਗਏ ਸਨ। ਜਿੱਥੇ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਹੱਲਾ ਕਲੀਨਿਕਾਂ ਦਾ ਦੌਰਾ ਕੀਤਾ।ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਸ ਦੇ ਲਈ ਸਰਕਾਰ ਨੇ ਸਾਰੇ ਸਿਵਲ ਸਰਜਨਾਂ ਨੂੰ ਪੱਤਰ ਜਾਰੀ ਕਰਕੇ ਇਮਾਰਤਾਂ ਦੀ ਸੂਚੀ ਮੰਗੀ ਹੈ।