ਮਾਨ ਸਰਕਾਰ ਨੇ ਝੋਨੇ ਦੀ ਬਿਜਾਈ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ।ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਮੱਦਦ ਕਰੇਗੀ।ਪੰਜਾਬ ਸਰਕਾਰ ਨੇ ਇਹ ਅਹਿਮ ਫੈਸਲਾ ਲਿਆ ਹੈ ਕਿ ਜੇਕਰ ਕੋਈ ਵੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਦੀ ਹੈ ਤਾਂ ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 1500 ਰੁਪਏ ਸਹਾਇਤਾ ਰਾਸ਼ੀ ਦੇਵੇਗੀ।
ਨਾਲ ਹੀ ਇਹ ਵੀ ਦੱਸ ਦੇਈਏ ਕਿ ਕਿਸਾਨ ਇਹ ਬਿਜਾਈ 20 ਮਈ ਤੋਂ ਸ਼ੁਰੂ ਕਰ ਸਕਦੇ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਇਹ ਅਪੀਲ ਕੀਤੀ ਤਾਂ ਜੋ ਗਰਾਊਂਡ ਵਾਟਰ ਲੈਵਲ ਬਚਾਇਆ ਜਾ ਸਕੇ ਜੋ ਕਿ ਸਮੇਂ ਦੀ ਮੁੱਖ ਲੋੜ ਹੈ।ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਲਾਹੇਵੰਦ ਹੈ।