ਝਾਰਖੰਡ ਦੇ ਜਮਸ਼ੇਦਪੁਰ ਦੇ ਵਿੱਚ ਇੱਕ ਖ਼ਬਰ ਸਾਹਮਣੇ ਆਈ ਹੈ। ਟਾਟਾ ਸਟੀਲ ਪਲਾਂਟ ‘ਚ ਇੱਕ ਬਹੁਤ ਹੀ ਵੱਡਾ ਧਮਾਕਾ ਹੋਇਆ ਹੈ ਜਿਸ ਕਾਰਨ ਪਲਾਂਟ ‘ਚ ਭਿਆਨਕ ਅੱਗ ਲੱਗ ਗਈ ਹੈ ਅਤੇ ਘਟਨਾ ਦੌਰਾਨ ਕਈ ਮਜ਼ਦੂਰ ਜ਼ਖਮੀ ਹੋਏ ਹਨ । ਝਾਰਖੰਡ ਦੇ CM ਹੇਮੰਤ ਸੋਰੇਨ ਨੇ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦਾ ਹਾਲ ਚਾਲ ਜਾਣਿਆ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
ਹੋਈ ਘਟਨਾ ਤੋਂ ਬਾਅਦ ਜਮਸ਼ੇਦਪੁਰ ਨੇ ਆਪਣੇ ਟਵੀਟਰ ਅਕਾਊਂਟ ‘ਤੇ ਟਵੀਟ ਕੀਤਾ, ਲਿਖਿਆ ‘ਜਮਸ਼ੇਦਪੁਰ ਦੇ ਟਾਟਾ ਸਟੀਲ ਪਲਾਂਟ ‘ਚ ਧਮਾਕਾ ਹੋਇਆ ਹੈ। ਜ਼ਿਲ੍ਹਾ ਪ੍ਰਸ਼ਾਸਨ ਟਾਟਾ ਸਟੀਲ ਪ੍ਰਬੰਧਨ ਨਾਲ ਤਾਲਮੇਲ ਕਰਕੇ ਜ਼ਖਮੀਆਂ ਦੇ ਜਲਦੀ ਇਲਾਜ ਲਈ ਕਾਰਵਾਈ ਕਰ ਰਿਹਾ ਹੈ। ਜਾਣਕਾਰੀ ਮੁਤਾਬਕ ਟਾਟਾ ਸਟੀਲ ਦੇ ਜਮਸ਼ੇਦਪੁਰ ਪਲਾਂਟ ਦੇ ਕੋਕ ਡਿਵੀਜ਼ਨ ‘ਚ ਜ਼ੋਰਦਾਰ ਧਮਾਕੇ ਤੋਂ ਬਾਅਦ ਪਲਾਂਟ ‘ਚ ਅੱਗ ਲੱਗ ਗਈ। ਧਮਾਕੇ ਅਤੇ ਅੱਗ ਦੀ ਖਬਰ ਤੋਂ ਬਾਅਦ ਪਲਾਂਟ ‘ਚ ਹਫੜਾ-ਦਫੜੀ ਮੱਚ ਗਈ। ਦੱਸਿਆ ਜਾ ਰਿਹਾ ਹੈ ਕਿ ਕੋਕ ਪਲਾਂਟ ਦੀ ਬੈਟਰੀ ਨੰਬਰ 5, 6 ਅਤੇ 7 ਦੇ ਕਰਾਸ ਓਵਰ ‘ਚ ਧਮਾਕਾ ਹੋਇਆ।
ਗੈਸ ਲੀਕ ਵੀ ਹੋਈ, ਜਿਸ ਤੋਂ ਬਾਅਦ ਪੂਰੇ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਇਸ ਦੌਰਾਨ ਇਕ ਮੁਲਾਜ਼ਮ ਵੀ ਜ਼ਖਮੀ ਹੋ ਗਿਆ ਜਿਸ ਦੀ ਲੱਤ ‘ਤੇ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਨੂੰ ਟਾਟਾ ਮੇਨ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਦੀ 11 ਮੈਂਬਰੀ ਟੀਮ ਉਸ ਦੇ ਇਲਾਜ ਵਿਚ ਲੱਗੀ ਹੋਈ ਹੈ। ਹਾਦਸੇ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸ ਦੇਈਏ ਕਿ ਟਾਟਾ ਸਟੀਲ ਪਲਾਂਟ ‘ਚ ਧਮਾਕੇ ਕਾਰਨ ਲੱਗੀ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਮੌਜੂਦ ਹਨ। ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਕਈ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।