ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਇੱਕ ਵਾਰ ਫਿਰ ਤੋਂ ਲਾਕਡਾਊਂਨ ਲਗਾ ਦਿੱਤਾ ਗਿਆ ਹੈ। ਅੱਜ ਰਾਤ ਤੋਂ ਅਗਲੇ ਸੋਮਵਾਰ ਤੱਕ ਲਾਕਡਾਊਨ ਲਾਗੂ ਰਹੇਗਾ…ਅੱਜ ਰਾਤ 10 ਵਜੇ ਤੋਂ ਲਾਕ-ਡਾਊਨ ਲਾਗੂ ਹੋਵੇਗਾ ਤੇ 26 ਅਪ੍ਰੈੱਲ ਤੜਕੇ 5 ਵਜੇ ਤੱਕ ਲੱਗਿਆ ਰਹੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰਕੇ ਲਾਕਡਾਊਨ ਲਾਉਣ ਦਾ ਐਲਾਨ ਕੀਤਾ। ਕੇਜਰੀਵਾਲ ਨੇ ਲੋਕਾਂ ਨੂੰ ਲਾਕਡਾਊਨ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਤੇ ਦਿੱਲੀ ਵਾਸੀਆਂ ਨੂੰ ਕਿਹਾ ਕਿ ਉਹ ਘਰੋਂ ਬਾਹਰ ਨਾ ਨਿਕਲਣ। ਕੇਜਰੀਵਾਲ ਨੇ ਕਿਹਾ ਕਿ ਮਿਲ ਕੇ ਕੋਰੋਨਾ ਦਾ ਮੁਕਾਬਲਾ ਕਰਨਾ ਹੋਵੇਗਾ ਜਿਸ ਨਾਲ ਅਸੀਂ ਜ਼ਰੂਰ ਜਿੱਤਾਂਗੇ। ਕੇਜਰੀਵਾਲ ਨੇ ਕਿਹਾ ਕਿ ਉਹ ਲਾਕਡਾਊਨ ਲਗਾਉਣ ਦੇ ਹੱਕ ‘ਚ ਨਹੀਂ ਹਨ ਪਰ ਲਾਕਡਾਊਨ ਲਾਉਣਾ ਹੁਣ ਉਨ੍ਹਾਂ ਦੀ ਮਜਬੂਰੀ ਬਣ ਗਿਆ। ਕੇਜਰੀਵਾਲ ਦੇ ਦੱਸਿਆ ਕਿ ਹੁਣ ਹਰ ਰੋਜ਼ 25-25 ਹਜ਼ਾਰ ਕਰੋਨਾ ਮਰੀਜ਼ ਸਾਹਮਣੇ ਆ ਰਹੇ ਨੇ ਤੇ ਇੰਨੀ ਵੱਡੀ ਗਿਣਤੀ ‘ਚ ਮਰੀਜ਼ਾਂ ਨੂੰ ਸਾਂਭਣਾਂ ਵੱਸ ਤੋਂ ਬਾਹਰ ਹੁੰਦਾ ਜਾ ਰਿਹਾ। ਬੈਂਡਾਂ ਦੀ ਕਮੀ ਹੈ , ਆਕਸੀਜਨ ਦੀ ਕਮੀ ਆ ਗਈ ਹੈ । ਕੇਜਰੀਵਾਲ ਨੇ ਕਿਹਾ ਕਿ ਹਾਲਾਂਕਿ ਲਾਕਡਾਊਨ ਲਾਉਣ ਨਾਲ ਕੋਰੋਨਾ ਤੋਂ ਛੁਟਕਾਰਾ ਤਾਂ ਨਹੀਂ ਮਿਲੇਗਾ ਪਰ ਕੋਰੋਨਾ ਕੇਸ ਘੱਟ ਜ਼ਰੂਰ ਜਾਣਗੇ।