ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਗਾਇਕਾਂ ਨੂੰ ਚਿਤਾਵਨੀ ਦਿੱਤੀ ਹੈ।ਉਨ੍ਹਾਂ ਨੇ ਦੋ-ਟੁੱਕ ਕਹਿ ਦਿੱਤਾ ਹੈ ਕਿ ਗੰਨ-ਕਲਚਰ ਅਤੇ ਗੈਂਗਸਟਰ ਨੂੰ ਵਧਾਵਾ ਦੇਣ ਵਾਲੇ ਗਾਣੇ ਬੰਦ ਦਿਓ।ਅਜਿਹਾ ਨਾਲ ਕੀਤਾ ਤਾਂ ਸਰਕਾਰ ਸਖ਼ਤ ਕਾਰਵਾਈ ਕਰੇਗੀ।ਫਿਲਹਾਲ ਇਹ ਅਪੀਲ ਹੈ ਪਰ ਜੇਕਰ ਅੱਗੇ ਤੋਂ ਅਜਿਹੇ ਗਾਣੇ ਆਏ ਤਾਂ ਫਿਰ ਸਰਕਾਰ ਉਨ੍ਹਾਂ ਨੂੰ ਨਹੀਂ ਬਖਸ਼ੇਗੀ।
ਵੀਰਵਾਰ ਨੂੰ ਹੋਈ ਮੀਟਿੰਗ ‘ਚ ਸੀਐੱਮ ਮਾਨ ਨੇ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਐੱਸਐੱਸਪੀ, ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰਾਂ ਨੂੰ ਇਸ ‘ਤੇ ਨਜ਼ਰ ਰੱਖਣ ਨੂੰ ਕਿਹਾ ਹੈ।ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਗਾਇਕਾਂ ਨੂੰ ਗੀਤਾਂ ਦੇ ਰਾਹੀਂ ਹਿੰਸਾ ਫੈਲਾਉਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ।ਉਨ੍ਹਾਂ ਦੇ ਗੀਤਾਂ ਤੋਂ ਜਲਦੀ ਪ੍ਰਭਾਵਿਤ ਹੋਣ ਵਾਲੇ ਬੱਚੇ ਵਿਗੜ ਜਾਂਦੇ ਹਨ।
ਪੰਜਾਬ ਨੂੰ ਜਿਸ ਅਮੀਰ ਵਿਰਸੇ ਵਿਰਾਸਤ ਲਈ ਜਾਣਿਆ ਜਾਂਦਾ ਹੈ।ਉਸ ਨੂੰ ਗੀਤਾਂ ‘ਚ ਦਿਖਾਓ।ਉਨ੍ਹਾਂ ਨੇ ਕਿਹਾ ਕਿ ਪੰਜਾਬੀ ਗਾਇਕ ਤੁਰੰਤ ਇਸ ਰੁਝਾਨ ਨੂੰ ਬੰਦ ਕਰ ਦੇਣ। ਸੀਐਮ ਮਾਨ ਨੇ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਆਪਣੇ ਗੀਤਾਂ ਵਿੱਚ ਸਮਾਜ ਵਿਰੋਧੀਆਂ ਦੀ ਵਡਿਆਈ ਨਹੀਂ ਕਰਨੀ ਚਾਹੀਦੀ। ਇਸ ਨਾਲ ਸਮਾਜ ਵਿੱਚ ਹਿੰਸਾ, ਨਫ਼ਰਤ ਅਤੇ ਦੁਸ਼ਮਣੀ ਭੜਕ ਰਹੀ ਹੈ। ਇਸ ਦੀ ਬਜਾਏ ਗਾਇਕਾਂ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਕਦਰਾਂ-ਕੀਮਤਾਂ ‘ਤੇ ਚੱਲਦੇ ਹੋਏ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਵਾਲੇ ਗੀਤ ਗਾਉਣੇ ਚਾਹੀਦੇ ਹਨ।