ਪੰਜਾਬ ਦੀਆਂ ਮਹਿਲਾਵਾਂ ਨੂੰ ਹਜ਼ਾਰ ਰੁਪਏ ਮਹੀਨਾ ਲੈਣ ਲਈ ਫਿਲਹਾਲ ਹੋਰ ਉਡੀਕ ਕਰਨੀ ਪਵੇਗੀ। ਇਸ ਸਬੰਧ ਵਿੱਚ ਵਿਧਾਨਸਭਾ ਸਪੀਕਰ ਕੁਲਤਾਰ ਸੰਧਵਾਂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ’ ਸਰਕਾਰ ਦਾ ਖਜਾਨਾ ਖਾਲੀ ਹੈ। ਪਹਿਲਾਂ ਖਜਾਨਾ ਭਰਿਆ ਜਾਵੇਗਾ ਤੇ ਫੇਰ ਹੀ ਔਰਤਾਂ ਨੂੰ 1000 ਹਜ਼ਾਰ ਰੁਪਏ ਮਹੀਨਾ ਮਿਲਣਗੇ। ਪਿਛਲੀਆਂ ਸਰਕਾਰਾਂ ਨੇ ਪੰਜਾਬ ਦਾ ਖਜਾਨਾ ਖਾਲੀ ਕੀਤਾ ਹੈ।’
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪ ਦੀ ਸਰਕਾਰ ਬਣਨ ਤੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦੀ ਗਰੰਟੀ ਦਿੱਤੀ ਸੀ। 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਇਹ ਗਰੰਟੀ ਦੇਣ ਦਾ ਐਲਾਨ ਕੀਤਾ ਗਿਆ ਸੀ।ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸ਼ੁੱਕਰਵਾਰ ਨੂੰ ਗੋਲਡਨ ਟੈਂਪਲ ਅੰਮ੍ਰਿਤਸਰ ‘ਚ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।ਦੂਜੇ ਪਾਸੇ ਕਿਹਾ ਕਿ ਗੁਰੂਆਂ ਨੇ ਕ੍ਰਿਪਾ ਕੀਤੀ ਹੈ ਇਸ ਲਈ ਉਹ ਪਵਿੱਤਰ ਧਰਤੀ ‘ਚ ਮੱਥਾ ਟੇਕਣ ਲਈ ਪਹੁੰਚੇ ਹਨ।
ਇਸ ਦੌਰਾਨ ਪੰਜਾਬ ‘ਚ ਵਿਗੜੇ ਲਾਅ ਐਂਡ ਆਰਡਰ ‘ਤੇ ਅਤੇ ਬਿਜਲੀ ਕੱਟਾਂ ‘ਤੇ ਪੁੱਛੇ ਗਏ ਸਵਾਲਾਂ ਦੇ ਜਵਾਬ ‘ਚ ਉਨ੍ਹਾਂ ਨੇ ਆਪਣੀ ਸਰਕਾਰ ਦੀ ਤਾਰੀਫ ਕੀਤੀ।ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਦੇ ਰਹਿੰਦੇ ਹਨ।ਆਮ ਆਦਮੀ ਪਾਰਟੀ ਦੀ ਸਰਕਾਰ ਕੋਸ਼ਿਸ਼ਾਂ ‘ਚ ਲੱਗੀ ਹੋਈ ਹੈ।
75 ਸਾਲਾਂ ਦੀ ਉਲਝਣਾਂ ਨੂੰ ਸੁਲਝਾਉਣ ‘ਚ ਥੋੜ੍ਹਾ ਸਮਾਂ ਤਾਂ ਲੱਗੇਗਾ।ਸਾਰੇ ਮਿਲ ਕੇ ਅਤੇ ਸੂਬੇ ਦੀ ਜਨਤਾ ਦੇ ਸਹਿਯੋਗ ਨਾਲ ਯਤਨ ਕਰ ਰਹੇ ਹਨ।ਜਦੋਂ ਸਾਰੇ ਮਿਲ ਕੇ ਉਲਝਣਾਂ ਨੂੰ ਸੁਲਝਾਉਂਦੇ ਹਨ ਤਾਂ ਹੱਲ ਨਿਕਲ ਹੀ ਆਉਂਦੇ ਹਨ।