ਘਰੇਲੂ ਕੇਸ ਦੇ ਚੱਲਦਿਆਂ ਪਤੀ ਵਲੋਂ ਆਪਣੀ ਪਤਨੀ ਦਾ ਗੋਲੀ ਮਾਰ ਕੇ ਕਤਲ ਕਰਨ ਅਤੇ ਬਾਅਦ ਆਪਣੇ ਆਪ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਕੋਟ ਦਾਤਾ ਵਿਖੇ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ।ਜਿਸ ‘ਚ ਪਤੀ ਵਲੋਂ ਆਪਣੀ ਪਤਨੀ ਦੇ ਸਿਰ ਵਿੱਚ ਗੋਲੀ ਮਾਰ ਕੇ ਉਸਦਾ ਕਤਲ ਕਰ ਦਿੱਤਾ ਅਤੇ ਬਾਅਦ ਵਿੱਚ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ ਹੈ।
ਪਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਪਰਮਜੀਤ ਕੌਰ ਦੀ ਮਾਂ ਬਲਵੀਰ ਕੌਰ ਦਾ ਕਹਿਣਾ ਹੈ ਕਿ ਉਸਦੀ ਲੜਕੀ ਪਰਮਜੀਤ ਕੌਰ ਦਾ ਵਿਆਹ 8 ਸਾਲ ਪਹਿਲਾਂ ਪਿੰਡ ਬੋਪਾਰਾਏ ਵਿਖੇ ਇੰਦਰਜੀਤ ਸਿੰਘ ਨਾਲ ਹੋਇਆ ਸੀ ਵਿਆਹ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਦੇ ਆਪਸ ‘ਚ ਘਰੇਲੂ ਕਲੇਸ਼ ਚੱਲਦਾ ਆ ਰਿਹਾ ਸੀ
ਜਿਸ ਤੋਂ ਬਾਅਦ ਪਰਮਜੀਤ ਕੌਰ ਉਨ੍ਹਾਂ ਕੋਲ ਪਿੰਡ ਕੋਟਦਾਤਾ ਪੇਕੇ ਪਰਿਵਾਰ ‘ਚ ਆ ਕੇ ਰਹਿਣ ਲੱਗ ਪਈ ਅਤੇ ਬੀਤੀ ਰਾਤ ਇੰਦਰਜੀਤ ਸਿੰਘ ਹਥਿਆਰਾਂ ਨਾਲ ਲੈਸ ਹੋ ਕੇ ਰਾਤ ਬਾਰਾਂ ਵਜ੍ਹੇ ਦੇ ਕਰੀਬ ਉਨ੍ਹਾਂ ਦੇ ਘਰ ਦੀ ਕੰਧ ਟੱਪ ਕੇ ਘਰ ‘ਚ ਦਾਖ਼ਲ ਹੋਇਆ ਅਤੇ ਸੁੱਤੀ ਪਈ ਪਰਮਜੀਤ ਕੌਰ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ
ਜਿਸ ਕਾਰਨ ਪਰਮਜੀਤ ਦੀ ਮੌਤ ਹੋ ਗਈ ਅਤੇ ਬਾਅਦ ‘ਚ ਇੰਦਰਜੀਤ ਸਿੰਘ ਆਪਣੇ ਵੀ ਗੋਲੀ ਮਾਰ ਲਈ ਜਿਸਦੀ ਹਾਲਤ ਗੰਭੀਰ ਬਣੀ ਹੋਈ ਹੈ ਤੇ ਇੱਕ ਪ੍ਰਾਈਵੇਟ ਹਸਪਤਾਲ ‘ਚ ਵਿਖੇ ਦਾਖਲ ਕਰਵਾਇਆ ਗਿਆ ਹੈ।ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਥਾਣਾ ਹਰੀਕੇ ਦੇ ਐੱਸਐੱਚਓ ਵਲੋਂ ਮਾਮਲੇ ਦੀ ਡੂੰਘਾਈ ਨਾਲ ਛਾਣਬੀਣ ਕੀਤੀ ਜਾ ਰਹੀ ਹੈ ਜੋ ਵੀ ਤੱਥ ਸਾਹਮਣੇ ਆਉਣਗੇ ਉਨ੍ਹਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ।