ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁੜ ਦਿੱਲੀ ਦੌਰੇ ‘ਤੇ ਜਾ ਰਹੇ ਹਨ ਅਤੇ ਉਹ ਦਿੱਲੀ 3 ਵਜੇ ਤੱਕ ਪਹੁੰਚ ਜਾਣਗੇ। ਦੱਸ ਦੇਈਏ ਕਿ ਦਿੱਲੀ ਦੌਰੇ ’ਤੇ ਗਏ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਵਿਚਾਰ ਚਰਚਾ ਕਰਨ ਦੇ ਲਈ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੀਟਿੰਗ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਦੀ ਇਹ ਮੀਟਿੰਗ ਬਾਅਦ ਦੁਪਹਿਰ 3 ਵਜੇ ਦੇ ਕਰੀਬ ਹੋਵੇਗੀ। ਇਸ ਤੋਂ ਇਲਾਵਾ ਸ਼ਾਮ 4.30 ਵਜੇ ਸ਼੍ਰਮ ਸ਼ਕਤੀ ਭਵਨ ਵਿਖੇ ਵੀ ਇਕ ਮੀਟਿੰਗ ਮੁੱਖ ਮੰਤਰੀ ਵਲੋਂ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਉਹ 7 ਵਜੇ ਪੰਜਾਬ ਵਾਪਸ ਆ ਜਾਣਗੇ।