ਇਸ ਸਮੇਂ ਦੀ ਵੱਡੀ ਖ਼ਬਰ ਮਾਨਸਾ ਤੋਂ ਦੇਖਣ ਨੂੰ ਮਿਲੀ ਹੈ ਜਿਥੇ ਕਿ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਲ ਜੁੜੀ ਹੋਈ ਹੈ। ਸਿੱਧੂ ਮੂਸੇਵਾਲਾ ਜੋ ਕਿ ਆਪਣਿਆਂ ਗਾਣਿਆਂ ਤੇ ਬਿਆਨਾਂ ਕਾਰਨ ਹਮੇਸ਼ਾ ਚਰਚਾ ‘ਚ ਰਹਿੰਦੇ ਹਨ ਅੱਜ ਉਨ੍ਹਾਂ ‘ਤੇ ਹਮਲੇ ਦੀ ਖ਼ਬਰ ਦੇਖਣ ਨੂੰ ਮਿਲੀ ਹੈ।
ਜਾਣਕਾਰੀ ਮੁਤਾਬਕ ਪਿੰਡ ਜਵਾਹਰ ਕੇ ‘ਚ ਸਿੱਧੂ ਮੂਸੇਵਾਲਾ ‘ਤੇ ਹਮਲਾਵਰਾਂ ਵੱਲੋਂ ਉਨ੍ਹਾਂ ਦੀ ਥਾਰ ਗੱਡੀ ‘ਤੇ 20 ਫਾਇਰ ਕੱਡੇ ਗਏ ਤੇ ਹਮਲਾਵਰ ਮੌਕੇ ‘ਤੋਂ ਫਰਾਰ ਹੋ ਗਏ। ਇਸ ਹਮਲੇ ‘ਚ 3 ਹੋਰ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਸਿੱਧੂ ਮੂਸੇਵਾਲਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿੱਥੇ ਕਿ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
https://www.youtube.com/watch?v=ibu7m8E8CPQ
ਪ੍ਰਾਪਤ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਜਵਾਹਰ-ਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਸਮੇਤ ਥਾਰ ਗੱਡੀ ’ਤੇ ਆਪਣੇ ਪਿੰਡ ਮੂਸਾ ਵਿਖੇ ਜਾ ਰਹੇ ਸੀ ਤਾਂ ਅਚਾਨਕ ਇਕ ਕਾਲੇ ਰੰਗ ਦੀ ਇਨਡੈਵਰ ਗੱਡੀ ਵਿਚ ਸਵਾਰ ਹੋ ਕੇ ਆਏ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਜਿਸ ’ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ। ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਸ ਦੀ ਖ਼ਬਰ ਮਿਲਦਿਆਂ ਹੀ ਸਿਵਲ ਹਸਪਤਾਲ ਵਿਚ ਕਾਂਗਰਸੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਜਮ੍ਹਾਵੜਾ ਲੱਗ ਗਿਆ, ਜਿਨ੍ਹਾਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਸਿਵਲ ਹਸਪਤਾਲ ਵਿਚ ਮੌਜੂਦ ਸਿੱਧੂ ਮੂਸੇਵਾਲਾ ਦੀ ਮਾਤਾ ਅਤੇ ਪਿੰਡ ਮੂਸਾ ਦੀ ਸਰਪੰਚ ਚਰਨਜੀਤ ਕੌਰ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਵਲੋਂ ਇਕ ਸਾਜ਼ਿਸ਼ ਤਹਿਤ ਉਸ ਦੇ ਲੜਕੇ ਉਪਰ ਜਾਣਬੁੱਝ ਕੇ ਹਮਲਾ ਕਰਵਾਇਆ ਗਿਆ ਹੈ ਤਾਂ ਕਿ ਪੰਜਾਬ ਵਿਚੋਂ ਕਾਂਗਰਸੀ ਆਗੂਆਂ ਦਾ ਖਾਤਮਾ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਸ਼ਦੀਪ ਗਾਗੋਵਾਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਨਦੀਪ ਗੋਰਾ, ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਮੰਗਤ ਰਾਏ ਬਾਂਸਲ, ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਜਾਣਬੁੱਝ ਕੇ ਜਿੱਥੇ ਕਾਂਗਰਸੀਆਂ ਉਪਰ ਹਮਲੇ ਕਰਵਾ ਰਹੀ ਹੈ। ਉਥੇ ਹੀ ਉਨ੍ਹਾਂ ਨੂੰ ਵੱਖ-ਵੱਖ ਕੇਸਾਂ ਵਿਚ ਉਲਝਾਉਣ ਦੀ ਸਾਜ਼ਿਸ਼ ਰਚ ਰਹੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸਵਾਲ ਕੀਤਾ ਕਿ ਸ਼ਰੇਆਮ ਹਮਲੇ ਕਰਵਾ ਕੇ ਲੋਕਾਂ ਨੂੰ ਮਾਰਨ ਦੀ ਨੀਅਤ ਨਾਲ ਰਚੀਆਂ ਜਾ ਰਹੀਆਂ ਸਾਜਿਸ਼ਾਂ, ਕੀ ਇਹੀ ਬਦਲਾਅ ਹਨ।