ਕਾਂਗਰਸ ਆਗੂ ਅਤੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਪੰਜਾਬ ਦੇ ਮਾਨਸਾ ‘ਚ ਲੋਕਾਂ ‘ਚ ਭਾਰੀ ਰੋਸ ਹੈ।ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਲਿਜਾਇਆ ਗਿਆ ਹੈ।ਲੋਕ ਸਿਵਿਲ ਹਸਪਤਾਲ ਦੇ ਬਾਹਰ ਧਰਨੇ ‘ਤੇ ਬੈਠ ਗਏ ਹਨ ।
ਲੋਕਾਂ ਦੇ ਗੁੱਸੇ ਨੂੰ ਦੇਖਦੇ ਹੋਏ ਹਸਪਤਾਲ ਅਤੇ ਆਸਪਾਸ ਦੇ ਖੇਤਰਾਂ ‘ਚ ਭਾਰੀ ਪੁਲਿਸ ਬਲ ਤਾਇਨਾਤ ਹੈ।ਸਿੱਧੂ ਦੇ ਪੋਸਟਮਾਰਟਮ ਨੂੰ ਲੈ ਕੇ ਪੁਲਿਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ।ਸਿਵਿਲ ਹਸਪਤਾਲ ‘ਚ 5 ਡਾਕਟਰਾਂ ਦਾ ਪੈਨਲ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕਰਨ ਲੱਗੇ ਹਨ।ਕੁਝ ਦੇਰ ਬਾਅਦ ਲੱਗੇਗਾ ਕਿ ਉਨ੍ਹਾਂ ਦੇ ਸਰੀਰ ‘ਚ ਕਿੰਨੀਆਂ ਗੋਲੀਆਂ ਲੱਗੀਆਂ।
ਇਸ ਤੋ ਪਹਿਲਾਂ ਪਰਿਵਾਰਕ ਮੈਂਬਰਾਂ ਨੇ ਪੋਸਟਮਾਰਟਮ ਕਰਨ ਤੋਂ ਮਨ੍ਹਾਂ ਕਰ ਦਿੱਤਾ ਸੀ।ਮਾਨਸਾ ‘ਚ ਮੂਸਾਵਾਲਾ ਦੇ ਹਜ਼ਾਰਾਂ ਸਮਰਥਕਾਂ ਨੇ ਆਉਣਾ ਸ਼ੁਰੂ ਕਰ ਦਿੱਤਾ ਹੈ।ਪੁਲਿਸ ਅਲਰਟ ਹੈ, ਸੁਰੱਖਿਆ ਵਿਵਸਥਾ ਮਜ਼ਬੂਤ ਕਰ ਦਿੱਤੀ ਗਈ ਹੈ।ਲੋਕਾਂ ‘ਚ ਗੁੱਸਾ ਹੈ ਅਤੇ ਉਹ ਮੂਸਾਵਾਲਾ ਦੀ ਮੌਤ ਨੂੰ ਲੈ ਕੇ ਆਪ ਸਰਕਾਰ ‘ਤੇ ਸਵਾਲ ਖੜ੍ਹੇ ਕਰ ਰਹੇ ਹਨ।