ਬੀਤੇ ਐਤਵਾਰ ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ।ਜਿਸ ਨਾਲ ਪੂਰੀ ਦੁਨੀਆ ਸਦਮੇ ‘ਚ ਹੈ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਸਮਰਥਕ ਪੂਰੀ ਦੁਨੀਆ ‘ਚ ਸਨ ਤੇ ਹਰ ਕੋਈ ਉਨਾਂ੍ਹ ਦੀ ਮੌਤ ਕਾਰਨ ਸਦਮੇ ‘ਚ ਹੈ।ਦੱਸਣਯੋਗ ਹੈ ਕਿ 17 ਸਾਲਾਂ ਦੇ ਨੌਜਵਾਨ ਫੈਨ ਨੇ ਸਿੱਧੂ ਦੀ ਮੌਤ ਦਾ ਸਦਮਾ ਨਾਂ ਸਹਾਰਦੇ ਹੋਏ ਉਸਨੇ ਆਤਮਹੱਤਿਆ ਦੀ ਕੋਸ਼ਿਸ਼ ਕੀਤੀ।
ਦੱਸਣਯੋਗ ਹੈ ਕਿ ਨੌਜਵਾਨ ਫੈਨ ਨੇ ਫਰਨੈਲ ਕੀਟਨਾਸ਼ਕ ਪੀ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ।ਜਾਣਕਾਰੀ ਮੁਤਾਬਕ ਨੌਜਵਾਨ ਸਮਰਥਕ ਨੂੰ ਡਾਕਟਰਾਂ ਨੇ ਕਾਫੀ ਮਿਹਨਤ ਮੁਸ਼ੱਕਤ ਤੋਂ ਬਾਅਦ ਬਚਾ ਲਿਆ ਹੁਣ ਉਸਦੀ ਜਾਨ ਖਤਰਾ ਤੋਂ ਬਾਹਰ ਹੈ।
ਦੱਸ ਦੇਈਏ ਕਿ ਅੱਜ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਸਮੇਤ ਥਾਰ ਗੱਡੀ ’ਤੇ ਆਪਣੇ ਪਿੰਡ ਮੂਸਾ ਵਿਖੇ ਜਾ ਰਹੇ ਸੀ ਤਾਂ ਅਚਾਨਕ ਇਕ ਕਾਲੇ ਰੰਗ ਦੀ ਇਨਡੈਵਰ ਗੱਡੀ ਵਿਚ ਸਵਾਰ ਹੋ ਕੇ ਆਏ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਜਿਸ ’ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ।
ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।