ਮਸ਼ਹੂਰ ਪੰਜਾਬੀ ਗਾਇਕ ਅੱਜ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ।ਮਾਨਸਾ ਜ਼ਿਲ੍ਹੇ ਦੇ ਮੂਸਾ ਪਿੰਡ ‘ਚ ਉਨਾਂ੍ਹ ਦੀ ਹਵੇਲੀ ਨੇੜੇ ਹੀ ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਕੀਤਾ ਗਿਆ।ਮੂਸੇਵਾਲਾ ਦੇ ਅੰਤਿਮ ਸਸਕਾਰ ‘ਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਦੀ ਸਮਰਥਕਾਂ ਦਾ ਭਾਰੀ ਇਕੱਠ ਹੋਇਆ, ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੇ ਸਮਰਥਕਾਂ ਦਾ ਸਲਾਬ ਉਮੜਿਆ।
ਇਸ ਦੌਰਾਨ ਕੁਝ ਅਜਿਹੇ ਭਾਵੁਕ ਪਲ ਸਨ ਜਦੋਂ ਉਨ੍ਹਾਂ ਦੇ ਮਾਤਾ-ਪਿਤਾ ਅੰਤਿਮ ਯਾਤਰਾ ਸਮੇਂ ਝੋਲੀਆਂ ਅੱਡ-ਅੱਡ ਦੁਨੀਆ ਦਾ ਧੰਨਵਾਦ ਕਰਦੇ।ਪਿਤਾ ਸ. ਬਲਕੌਰ ਸਿੰਘ ਨੇ ਆਪਣੀ ਪੱਗ ਲਾਹ ਕੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ।ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਸਮਰਥਕਾਂ ਨੇ ਸਿੱਧੂ ਮੂਸੇਵਾਲਾ ਜ਼ਿੰਦਾਬਾਦ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ।
ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਦੀ ਸੁਰੱਖਿਆ ਹਟਾਏ ਜਾਣ ਅਤੇ ਜਾਣਕਾਰੀ ਜਨਤਕ ਕੀਤੇ ਜਾਣ ‘ਤੇ ਸਰਕਾਰ ਪ੍ਰਤੀ ਨਾਰਾਜ਼ਗੀ ਜ਼ਾਹਰ ਕੀਤੀ।ਸਿੱਧੂ ਮੂਸੇਵਾਲਾ ਦਾ ਇਸ ਤਰ੍ਹਾਂ ਜਾਣਾ ਪੰਜਾਬੀ ਇੰਡਸਟਰੀ ਤੇ ਪੰਜਾਬ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।