ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸਕਿਓਰਿਟੀ ਦਿੱਤੀ ਗਈ ਹੈ।ਦੱਸ ਦੇਈਏ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਹ ਸਕਿਓਰਿਟੀ ਕੇਂਦਰ ਵਲੋਂ ਦਿੱਤੀ ਗਈ ਹੈ।ਦੱਸ ਦੇਈਏ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਕਈ ਲੋਕਾਂ ਦੀ ਜਿਨ੍ਹਾਂ ‘ਚ ਸਿੱਧੂ ਮੂਸੇਵਾਲਾ ਸਿਆਸੀ, ਰਾਜਸੀ, ਧਾਰਮਿਕ ਆਗੂ ਸਨ ਦੀ ਸਕਿਓਰਿਟੀ ਵਾਪਸ ਲਈ ਗਈ ਸੀ।
ਪਰ ਪੰਜਾਬ ਸਰਕਾਰ ਦੇ ਵਿਰੋਧ ਤੋਂ ਬਾਅਦ ਉਨ੍ਹਾਂ ਦੀ ਸਕਿਓਰਿਟੀ ਬਹਾਲ ਕਰ ਦਿੱਤੀ ਗਈ ਪਰ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਪੰਜਾਬ ਸਰਕਾਰ ਦੀ ਸਕਿਓਰਿਟੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ।ਦੱਸ ਦੇਈਏ ਕਿ ਸਕਿਓਰਿਟੀ ਵਾਪਸ ਲੈਣ ਵਾਲਿਆਂ ‘ਚ ਮਰਹੂਮ ਸਿੱਧੂ ਮੂਸੇਵਾਲਾ ਵੀ ਸ਼ਾਮਿਲ ਸੀ।ਇੱਕ ਦਿਨ ਪਹਿਲਾਂ ਹੀ ਸਿੱਧੂ ਦੀ ਸਕਿਓਰਿਟੀ ਵਾਪਸ ਲਈ ਗਈ ਸੀ।
ਅਗਲੇ ਹੀ ਦਿਨ ਐਤਵਾਰ ਸ਼ਾਮ 5 ਵਜੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ।ਇਸ ਤੋਂ ਬਾਅਦ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ 6 ਜੂਨ ਤੋਂ ਬਾਅਦ 424 ਵਿਅਕਤੀਆਂ ਦੀ ਸੁਰੱਖਿਆ ਵਾਪਸ ਕਰ ਦਿੱਤੀ ਜਾਵੇਗੀ।ਪੰਜਾਬ ਸਰਕਾਰ ਨੇ 6 ਜੂਨ ਘੱਲੂਘਾਰਾ ਦਾ ਹਵਾਲਾ ਦਿੰਦੇ ਹੋਏ ਕਿਹਾ ਸੀ ਕਿ ਇਹ ਸੁਰੱਖਿਆ ਵਾਪਸ ਲਈ ਗਈ ਸੀ ਜੋ ਕਿ ਵਾਪਸ ਕਰ ਦਿੱਤੀ ਜਾਵੇਗੀ।
ਇਸ ਨਾਲ ਹੀ ਦੱਸ ਦੇਈਏ ਕਿ ਜਥੇਦਾਰ ਗਿਆਨੀ ਹਰਪ੍ਰੀਤ ਨੂੰ ਸੁਰੱਖਿਆ ਦੇਣ ਦੇ ਫੈਸਲੇ ਦਾ ਮਨਜਿੰਦਰ ਸਿੰਘ ਸਿਰਸਾ ਨੇ ਸਵਾਗਤ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਾਲਾਤਾਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।