ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜ ਗਈ ਹੈ। ਜਾਣਕਾਰੀ ਮੁੁਤਾਬਕ ਉਨ੍ਹਾਂ ਨੂੰ ਦਿਲ ਦੀ ਪ੍ਰੋਬਲਮ ਦੇ ਚੱਲਦਿਆਂ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਪੀ. ਜੀ. ਆਈ. ਹਸਪਤਾਲ ਦੇ ਕਾਰਡੀਓਲਾਜੀ ਵਾਰਡ ’ਚ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੀ ਸਿਹਤ ਵਿਗੜਣ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਦਾਖਿਲ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਦੇ ਟੈਸਟਾਂ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ ਤੇ ਅੱਜ ਦੇਰ ਰਾਤ ਫਿਰ ਉਨ੍ਹਾਂ ਦੀ ਸਿਹਤ ਗਿਰਾਵਟ ਆਉਣ ਕਾਰਨ ਉਨ੍ਹਾਂ ਪੀ.ਜੀ.ਆਈ. ਹਸਪਤਾਲ ਦੇ ਕਾਰਡੀਓਲਾਜੀ ਵਾਰਡ ’ਚ ਦਾਖਲ ਕਰਵਾਇਆ ਗਿਆ ਹੈ। ਜਿਥੇ ਕਿ ਉਹ ਮਾਹਰਾਂ ਤੇ ਡਾਕਟਰਾਂ ਦੀ ਨਿਗਰਾਨੀ ‘ਚ ਹਨ।