ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਭਲਕੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲ ਦਾ ਅੰਤਮ ਅਰਦਾਸ ਤੇ ਭੋਗ ਮੌਕੇ ਉਹ ਭਲਕੇ 1 ਵਜੇ ਤੱਕ ਵਪਾਰਕ ਅਦਾਰੇ ਬੰਦ ਰੱਖਣ ਤੇ ਭੋਗ ‘ਤੇ ਪਹੁੰਚਣ। ਉਨ੍ਹਾਂ ਵੱਲੋਂ ਇਹ ਅਪੀਲ ਆਪਣੇ ਫੇਸਬੁੱਕ ਪੇਜ ਇਕ ਪੋਸਟ ਸ਼ੇਅਰ ਕਰ ਕੀਤੀ ਗਈ। ਜਿਸ ‘ਚ ਉਨ੍ਹਾਂ ਲਿਖਿਆ ਕਿ ਸਮੂਹ ਪੰਜਾਬੀਆਂ ਨੂੰ ਪਿਆਰ ਅਤੇ ਸਤਿਕਾਰ ਵਜੋਂ ਮਰਹੂਮ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਜੀ ਦੇ ਭੋਗ ਸਮਾਗਮ ਮੌਕੇ ਕੱਲ੍ਹ ਯਾਨੀ 8 ਜੂਨ ਨੂੰ ਦੁਪਹਿਰ 1 ਵਜੇ ਤੱਕ ਸਾਰੇ ਵਪਾਰਕ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਆਮ ਲੋਕ ਭੋਗ ਵਿੱਚ ਸ਼ਾਮਲ ਹੋਣ ਲਈ ਮਾਨਸਾ ਪਹੁੰਚ ਸਕਣ, ਇਸ ਨੂੰ ਯਕੀਨੀ ਬਣਾਉਣ ਲਈ ਆਵਾਜਾਈ ਨੂੰ ਆਮ ਵਾਂਗ ਚਲਾਏ ਰੱਖਣ ਦੀ ਅਪੀਲ ਕਰਦਾ ਹਾਂ।
ਉਨ੍ਹਾਂ ਵੱਲੋਂ ਇਕ ਟਵੀਟ ਵੀ ਸਾਂਝਾ ਕੀਤਾ ਗਿਆ ਹੈ। ਜਿਸ ‘ਚ ਉਨ੍ਹਾਂ ਕਿਹਾ ਸਾਰੇ ਪੰਜਾਬੀਆਂ ਨੂੰ ਪੰਜਾਬ ਦੇ ਲਾਡਲੇ ਪੁੱਤਰ ਸਿੱਧੂ ਮੂਸੇਵਾਲਾ ਦੇ ਅੰਤਮ ਅਰਦਾਸ ਤੇ ਭੋਗ ਸਮਾਗਮ 8 ਜੂਨ ਨੂੰ ਦੁਪਹਿਰ 1 ਵਜੇ ਤੱਕ ਹੋਵੋਗਾ। ਉਨ੍ਹਾਂ ਪੰਜਾਬੀਆਂ ਨੂੰ ਭਲਕੇ ਦੁਪਹਿਰ 1 ਵਜੇ ਤੱਕ ਸਾਰੇ ਵਪਾਰਕ ਅਦਾਰੇ ਬੰਦ ਰੱਖਣ ਦੀ ਅਤੇ ਸਾਰਿਆਂ ਨੂੰ ਮਾਨਸਾ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ।
ਅੱਜ ਮਾਨਸਾ ਬਾਰ ਐਸੋਸੀਏਸ਼ਨ ਨੇ ਵੱਡਾ ਫੈਸਲਾ ਲਿਆ ਹੈ। ਐਸੋਸੀਏਸ਼ਨ ਨੇ ਫੈਸਲਾ ਕੀਤਾ ਹੈ ਕਿ ਕੋਈ ਵੀ ਵਕੀਲ ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਕੇਸ ਨਹੀਂ ਲੜੇਗਾ। ਇਸ ਮਾਮਲੇ ਵਿਚ ਪੁਲਿਸ ਨੂੰ ਕਾਫੀ ਸਫਲਤਾ ਮਿਲੀ ਹੈ। ਮਾਨਸਾ ਪੁਲਿਸ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਦੇ ਨੇੜੇ ਪਹੁੰਚਦੀ ਜਾ ਰਹੀ ਹੈ। ਪੁਲਿਸ ਨੇ ਹੱਤਿਆ ਕਾਂਡ ਨਾਲ ਜੁੜੇ ਅੱਠ ਸ਼ਾਰਪ ਸ਼ੂਟਰਾਂ ਦੀ ਪਛਾਣ ਕਰ ਲਈ ਹੈ, ਜਿਹੜੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮਹਾਰਾਸ਼ਟਰ ਦੇ ਦੱਸੇ ਜਾਂਦੇ ਹਨ ਅਤੇ ਇਨ੍ਹਾਂ ਸਾਰਿਆਂ ਦਾ ਸਬੰਧ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਹੈ।