ਕਾਂਗਰਸ ਦੇ ਧਰਨੇ ‘ਤੇ ਸੀਐੱਮ ਭਗਵੰਤ ਮਾਨ ਨੇ ਤਿੱਖਾ ਜਵਾਬ ਦਿੰਦਿਆਂ ਕਿਹਾ ਕਿ’ ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ‘ਚ ਮੇਰੇ ਘਰ ਧਰਨਾ ਦੇਣ ਆਈ, ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣ ਇਹ ਸਬੂਤ ਹੈ ਕਿ ਰਿਸ਼ਵਤ ਇਨ੍ਹਾਂ ਦੇ ਖੂਨ ‘ਚ ਹੈ।
ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣ ਆਈ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਹਨਾਂ ਦੇ ਖੂਨ ਵਿੱਚ ਹੈ.ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ?
— Bhagwant Mann (@BhagwantMann) June 9, 2022
ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ?ਦੱਸ ਦਈਏ ਕਿ ਬੀਤੇ ਦਿਨੀਂ ਕਾਂਗਰਸ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਕਾਰਨ ਅੱਜ ਸਮੁੱਚੀ ਕਾਂਗਰਸ ਲੀਡਰਸ਼ਿਪ ਵਲੋਂ ਸੀਐੱਮ ਦੀ ਰਿਹਾਇਸ਼ ਅੱਗੇ ਧਰਨਾ ਲਗਾਇਆ।
ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਅਸੀਂ ਸੀਐੱਮ ਤੋਂ ਸਮਾਂ ਲਿਆ ਪਰ ਹੁਣ ਸਾਨੂੰ ਉਨ੍ਹਾਂ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ।ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਪੰਜਾਬ ਦੀ ਸੱਭਿਅਤਾ ਇਹ ਸਿਖਾਉਂਦੀ ਹੈ ਕਿ ਜਦੋਂ ਕੋਈ ਚੱਲ ਕੇ ਸਾਡੇ ਘਰ ਆਉਂਦਾ ਹੈ ਤਾਂ ਅਸੀਂ ਉਸ ਨੂੰ ਚਾਹ-ਪਾਣੀ ਪੁੱਛਦੇ ਹਾਂ।ਪਰ ਆਪ ਸਰਕਾਰ ਦੇ ਨੁਮਾਇੰਦਿਆਂ ਵਲੋਂ ਸਾਡੀ ਇਸ ਤਰ੍ਹਾਂ ਚੈਕਿੰਗ ਕੀਤੀ ਜਾ ਰਹੀ ਜਿਵੇਂ ਕੋਈ ਅੱਤਵਾਦੀ ਆਏ ਹੋਣ।