ਪੰਜਾਬੀ ਸਿੰਗਰ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਹੱਤਿਆ ਨੇ ਪੰਜਾਬ ਦੇ ਨਾਲ-ਨਾਲ ਗੋਰਿਆਂ-ਕਾਲਿਆਂ ਦਾ ਵੀ ਦਿਲ ਝੰਜੋੜ ਕੇ ਰੱਖ ਦਿੱਤਾ ਹੈ ਪਰ ਸਿੱਧੂ ਦੇ ਮਾਪਿਆਂ ਦਾ ਦੁੱਖ ਬਹੁਤ ਵੱਡਾ ਹੈ। ਭਾਈ ਤਰਸੇਮ ਸਿੰਘ ਮੋਰਾਂਵਾਲੀਆਂ ਵੱਲੋਂ ਅੱਜ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਮੂਸੇ ਪਿੰਡ ਪੁੱਜੇ। ਮੁਲਾਕਾਤ ਦੌਰਾਨ ਉਨ੍ਹਾਂ ਕਿਹਾ ਕਿ ਸਿੱਧੂ ਇੱਕ ਚੰਗੀ ਰੂਹ ਤੇ ਇਕ ਚੰਗਾਂ ਇੰਨਸਾਨ ਸੀ। ਉਨ੍ਹਾਂ ਕਿਹਾ ਕਿ ਇਕ ਚੰਗੀ ਰੂਹ ਹੀ ਹੁੰਦੀ ਹੈ ਜਿਸ ਨੂੰ ਕਿ ਹੋਣ ਵਾਲੀਆਂ ਗੱਲਾਂ ਦਾ ਪਤਾ ਲੱਗ ਜਾਂਦਾ ਹੈ। ਪ੍ਰਮਾਤਮਾ ਉਸ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ।
ਦੱਸ ਦੇਈਏ ਕਿ ਮੂਸੇਵਾਲਾ ਦਾ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਇੱਕ ਦਿਨ ਪਹਿਲਾਂ ਸੂਬਾ ਸਰਕਾਰ ਨੇ ਉਸ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਸੀ। ਪੋਸਟਮਾਰਟਮ ਰਿਪੋਰਟ ਮੁਤਾਬਕ ਗਾਇਕ ਦੇ ਸਰੀਰ ‘ਤੇ 19 ਗੋਲੀਆਂ ਦੇ ਨਿਸ਼ਾਨ ਸਨ। ਉਸ ਦਾ ਚਚੇਰਾ ਭਰਾ ਅਤੇ ਇੱਕ ਦੋਸਤ, ਜੋ ਉਸ ਨਾਲ ਜੀਪ ਵਿੱਚ ਸਫ਼ਰ ਕਰ ਰਹੇ ਸਨ, ਵੀ ਹਮਲੇ ਵਿੱਚ ਜ਼ਖ਼ਮੀ ਹੋ ਗਏ ਅਤੇ ਹੁਣ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਇਸ ਕਤਲ ਦੇ ਮੁੱਖ ਸ਼ੱਕੀ ਵਜੋਂ ਸਾਹਮਣੇ ਆਇਆ ਹੈ।ਐਸ.ਆਈ.ਟੀ. ਜਾਂਚ ਦੀ ਅਗਵਾਈ ਕਰ ਰਹੇ ਸੀਨੀਅਰ ਸੁਪਰਡੈਂਟ ਆਫ਼ ਪੁਲਸ ਗੌਰਵ ਤੂਰਾ ਨੇ ਇਸ ਹਫ਼ਤੇ ਦੇ ਸ਼ੁਰੂ ਵਿੱਚ ਮੀਡੀਆ ਨੂੰ ਦੱਸਿਆ ਸੀ ਕਿ ਪੁਲਸ ਨੂੰ ਅਹਿਮ ਸੁਰਾਗ ਮਿਲੇ ਹਨ ਅਤੇ ਉਹ ਉਨ੍ਹਾਂ ‘ਤੇ ਕੰਮ ਕਰ ਰਹੇ ਹਨ।