ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਲੈ ਕੇ 1 ਮਈ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਦੀ ਦੇ 400 ਸਾਲਾ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਮਿਤੀ 1 ਮਈ ਨੂੰ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰਿਆਂ ’ਚ ਗਜ਼ਟਿਡ ਛੁੱਟੀ ਐਲਾਨੀ ਗਈ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਦੀ ਵਿਦਿਅਕ ਅਧੀਨ ਵੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਇਸ ਦਿਨ ਸਾਰੇ ਬੈਂਕ ਤੇ ਵਪਾਰਕ ਅਦਾਰੇ ਵੀ ਬੰਦ ਰਹਿਣਗੇ।