ਐਤਵਾਰ, ਅਕਤੂਬਰ 12, 2025 08:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੰਦ ਆਕਸੀਜਨ ਪਲਾਂਟਾਂ ਨੂੰ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ

by propunjabtv
ਅਪ੍ਰੈਲ 29, 2021
in ਪੰਜਾਬ
0

ਚੰਡੀਗੜ, ਅਪ੍ਰੈਲ 29:

ਮੈਡੀਕਲ ਆਕਸੀਜਨ ਸਪਲਾਈ ਨੂੰ ਵਧਾਉਣ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਅੱਜ ਉਦਯੋਗ ਅਤੇ ਵਣਜ ਵਿਭਾਗ ਦੇ ਅਧਿਕਾਰੀਆਂ ਨੂੰ ਬੰਦ ਪਈਆਂ ਆਕਸੀਜਨ ਉਤਪਾਦਨ ਯੂਨਿਟਾਂ ਅਤੇ ਹੋਰ ਮੈਡੀਕਲ ਸਪਲਾਈ ਯੂਨਿਟਾਂ ਦੀ ਪਛਾਣ ਕਰਨ ਲਈ ਨਿਰਦੇਸ਼ ਦਿੱਤੇ।
ਇਸ ਸਬੰਧੀ ਵੇਰਵੇ ਦਿੰਦਿਆਂ, ਪੰਜਾਬ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਿਰਵਿਘਨ ਮੈਡੀਕਲ ਸਪਲਾਈ ਵਿਸ਼ੇਸ਼ ਤੌਰ ‘ਤੇ ਮੈਡੀਕਲ ਆਕਸੀਜਨ ਅਤੇ ਟੀਕਿਆਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ।
ਉਦਯੋਗ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਉਹਨਾਂ ਉਦਯੋਗਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਹਨ ਜਿਨ੍ਹਾਂ ਵਿਚ ਮੈਡੀਕਲ ਆਕਸੀਜਨ ਦਾ ਉਤਪਾਦਨ ਕਰਨ ਦੀ ਸਮਰੱਥਾ ਹੈ ਪਰ ਉਤਪਾਦਨ ਕਰਨ ਦਾ ਲਾਇਸੈਂਸ ਨਹੀਂ ਹੈ। ਸਰਕਾਰ ਇਸ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰ ਰਹੀ ਹੈ ਅਤੇ ਜਲਦ ਤੋਂ ਜਲਦ ਲਾਇਸੈਂਸ ਜਾਰੀ ਕਰੇਗੀ।
ਉਦਯੋਗਾਂ ਨੂੰ ਆਕਸੀਜਨ ਸਪਲਾਈ ਬੰਦ ਕਰ ਦਿੱਤੀ ਗਈ ਹੈ ਅਤੇ ਹੁਣ 98 ਫ਼ੀਸਦੀ ਆਕਸੀਜਨ ਦੀ ਵਰਤੋਂ ਮੈਡੀਕਲ ਉਪਕਰਨਾਂ ਲਈ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਆਕਸੀਜਨ ‘ਤੇ ਨਿਰਭਰ ਕੋਵਿਡ-19 ਮਰੀਜਾਂ ਦੀ ਵੱਧ ਰਹੀ ਗਿਣਤੀ ਨੂੰ ਵੇਖਦਿਆਂ ਢੁਕਵੀਂ ਮਾਤਰਾ ਵਿੱਚ ਆਕਸੀਜਨ ਦੀ ਉਪਲਬਧਤਾ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਅਤੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਹੋਰ ਰਾਜਾਂ ਤੋਂ ਲੋੜੀਂਦੀ ਸਪਲਾਈ ਨੂੰ ਯਕੀਨੀ ਬਣਾਉਣ ਕਿਉਂਕਿ ਅਸੀਂ ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਸਮੇਤ ਹੋਰ ਰਾਜਾਂ ਦੇ ਮਰੀਜ਼ਾਂ ਨੂੰ ਵੀ ਇਲਾਜ ਮੁਹੱਈਆ ਕਰਵਾ ਰਹੇ ਹਾਂ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਉਦਯੋਗ ਵਿਭਾਗ ਅਤੇ ਵੱਖ ਵੱਖ ਉਦਯੋਗਿਕ ਐਸੋਸੀਏਸ਼ਨਾਂ ਆਕਸੀਜਨ ਦੇ ਉਤਪਾਦਨ ਨੂੰ ਵਧਾਉਣ ਦੇ ਤਰੀਕਿਆਂ ਦੀ ਪੜਚੋਲ ਵੀ ਕਰ ਰਹੀਆਂ ਹਨ।
ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਜੇਕਰ ਕੋਈ ਪਲਾਂਟ ਲਗਾਉਣਾ ਚਾਹੁੰਦਾ ਹੈ ਤਾਂ ਵਿਭਾਗ ਇਸ ਮੰਤਵ ਲਈ ਜ਼ਮੀਨ ਦੀ ਪਛਾਣ ਕਰਨ ਅਤੇ ਪਲਾਂਟ ਸਥਾਪਤ ਕਰਨ ਲਈ ਮਨਜ਼ੂਰੀ ਲੈਣ ਵਿਚ ਸਹਾਇਤਾ ਕਰੇਗਾ। ਉਨ੍ਹਾਂ ਨੇ ਉਦਯੋਗ ਨੂੰ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐਸਆਰ) ਯੋਜਨਾ ਤਹਿਤ ਮਾਨਵਤਾ ਨੂੰ ਬਚਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਸਰਕਾਰੀ ਤੇਲ ਫਰਮਾਂ ਨੂੰ ਦੇਸ਼ ਵਿੱਚ ਆਕਸੀਜਨ ਦੀ ਘਾਟ ਨੂੰ ਪੂਰਾ ਕਰਨ ਲਈ ਤਰਲ ਮੈਡੀਕਲ ਆਕਸੀਜਨ ਲਿਜਾਣ ਲਈ ਪ੍ਰੈਸ਼ਰ ਸਵਿੰਗ ਐਡਸੋਪਰੇਸ਼ਨ (ਪੀਐਸਏ) ਮੈਡੀਕਲ ਆਕਸੀਜਨ ਪਲਾਂਟ ਸਥਾਪਤ ਕਰਨ ਅਤੇ ਕ੍ਰਾਇਓਜੈਨਿਕ ਕੰਟੇਨਰ ਖਰੀਦਣ ਦੀ ਅਪੀਲ ਕੀਤੀ।

ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਕੁਝ ਰਾਜਾਂ ਦੀਆਂ ਰਿਪੋਰਟਾਂ ਅਨੁਸਾਰ, ਪੁਲਿਸ ਸਮੇਤ ਰਾਜ ਦੇ ਅਧਿਕਾਰੀਆਂ ਨੂੰ ਆਕਸੀਜਨ ਲਿਜਾਣ ਵਾਲੇ ਵਾਹਨਾਂ ਦੀ ਮੁਫ਼ਤ ਆਵਾਜਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਜਦੋਂ ਕਿ ਹਸਪਤਾਲਾਂ ਨੇ ਆਕਸੀਜਨ ਦੀ ਐਮਰਜੈਂਸੀ ਸਪਲਾਈ ਲਈ ਅਪੀਲ ਵੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਸੂਬੇ ਵਿਚ 15 ਏਅਰ ਸੈਪਰੇਸ਼ਨ ਯੂਨਿਟਾਂ (ਏ.ਐੱਸ.ਯੂ.) ਹਨ ਜੋ ਪ੍ਰਤੀ ਦਿਨ 60 ਤੋਂ 65 ਟਨ ਆਕਸੀਜਨ ਦੇ ਉਤਪਾਦਨ ਦੀ ਸਮਰੱਥਾ ਰੱਖਦੀਆਂ ਹਨ । ਕੋਵਿਡ ਤੋਂ ਪਹਿਲਾਂ ਔਸਤਨ ਜ਼ਰੂਰਤ 50-60 ਟਨ ਪ੍ਰਤੀ ਦਿਨ ਸੀ, ਜੋ ਕਿ ਕੋਵਿਡ ਕੇਸਾਂ ਦੇ ਵੱਧਣ ਵਾਲ ਵੱਧ ਕੇ 250 ਐਮ.ਟੀ. ਪ੍ਰਤੀ ਦਿਨ ਹੋ ਗਈ ਹੈ।

Share202Tweet126Share51

Related Posts

IT Hub! Sify Infinit ਦੇ ₹611 ਕਰੋੜ ਦੇ ਨਿਵੇਸ਼ ਨਾਲ ਪੰਜਾਬ ਨੇ ਡਿਜੀਟਲ ਯੁੱਗ ‘ਚ ਮਾਰੀ ਇਤਿਹਾਸਕ ਛਾਲ

ਅਕਤੂਬਰ 11, 2025

ਜਾਪਾਨ ਦੀ ਪੈਕੇਜਿੰਗ ਕੰਪਨੀ Toppan ਪੰਜਾਬ ‘ਚ ਕਰੇਗੀ ₹788 ਕਰੋੜ ਦਾ ਨਿਵੇਸ਼

ਅਕਤੂਬਰ 11, 2025

ਜਲੰਧਰ ਵਿੱਚ ਦਾਖਲ ਹੋਇਆ ਬਾਰਹਸਿੰਗਾ, ਇਲਾਕੇ ਵਿੱਚ ਫੈਲੀ ਦਹਿ/ਸ਼ਤ 

ਅਕਤੂਬਰ 11, 2025

ਲੁਧਿਆਣਾ ਵਿੱਚ ਇੱਕ ਸ਼ਰਾਬੀ ਔਰਤ ਦੀ ਵੀਡੀਓ ਵਾਇਰਲ: ਏਸੀਪੀ ਨੇ ਕਿਹਾ ਕਿ ਸ਼ਾਇਦ ਉਹ ਬਿਮਾਰ ਸੀ

ਅਕਤੂਬਰ 11, 2025

ਗਾਇਕ ਰਾਜਵੀਰ ਜਵੰਦਾ ਦੇ ਸੰਸਕਾਰ ‘ਚ ਲੱਖਾਂ ਦੀ ਲੁੱਟ, ਰੌਂਦਿਆਂ ਦੀਆਂ ਜੇਬਾਂ ‘ਚੋਂ ਕੱਢ ਲਏ 150 ਤੋਂ ਵੱਧ ਲੋਕਾਂ ਦੇ ਫ਼ੋਨ

ਅਕਤੂਬਰ 11, 2025

ਮਾਨ ਸਰਕਾਰ ਦਾ ਪਰਿਵਰਤਨਸ਼ੀਲ ਬਦਲਾਅ: ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨੇ ਵਧਾਈ ਕਿਸਾਨਾਂ ਦੀ ਆਮਦਨ, ਪੈਦਾ ਕੀਤੇ ਨਵੇਂ ਰੁਜ਼ਗਾਰ ਦੇ ਮੌਕੇ

ਅਕਤੂਬਰ 10, 2025
Load More

Recent News

IT Hub! Sify Infinit ਦੇ ₹611 ਕਰੋੜ ਦੇ ਨਿਵੇਸ਼ ਨਾਲ ਪੰਜਾਬ ਨੇ ਡਿਜੀਟਲ ਯੁੱਗ ‘ਚ ਮਾਰੀ ਇਤਿਹਾਸਕ ਛਾਲ

ਅਕਤੂਬਰ 11, 2025

ਜਾਪਾਨ ਦੀ ਪੈਕੇਜਿੰਗ ਕੰਪਨੀ Toppan ਪੰਜਾਬ ‘ਚ ਕਰੇਗੀ ₹788 ਕਰੋੜ ਦਾ ਨਿਵੇਸ਼

ਅਕਤੂਬਰ 11, 2025

ਜਲੰਧਰ ਵਿੱਚ ਦਾਖਲ ਹੋਇਆ ਬਾਰਹਸਿੰਗਾ, ਇਲਾਕੇ ਵਿੱਚ ਫੈਲੀ ਦਹਿ/ਸ਼ਤ 

ਅਕਤੂਬਰ 11, 2025

ਲੁਧਿਆਣਾ ਵਿੱਚ ਇੱਕ ਸ਼ਰਾਬੀ ਔਰਤ ਦੀ ਵੀਡੀਓ ਵਾਇਰਲ: ਏਸੀਪੀ ਨੇ ਕਿਹਾ ਕਿ ਸ਼ਾਇਦ ਉਹ ਬਿਮਾਰ ਸੀ

ਅਕਤੂਬਰ 11, 2025

ADG ਵਾਈ ਪੂਰਨ ਕੁਮਾਰ ਖੁ/ਦ/ਕੁ/ਸ਼ੀ ਮਾਮਲੇ ‘ਚ ਐਕਸ਼ਨ, ਰੋਹਤਕ ਦੇ SP ਨਰਿੰਦਰ ਬਿਜਾਰਨੀਆ ਦਾ ਤਬਾਦਲਾ

ਅਕਤੂਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.