ਪਟਿਆਲਾ : ਐਕਸਪ੍ਰੈੱਸ ਵੇਅ ਵਾਸਤੇ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਕਿਸਾਨਾਂ ਵੱਲੋਂ ਅੱਜ ਪਟਿਆਲਾ ਵਿਖੇ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਦਾ ਚਾਰੇ ਪਾਸਿਓਂ ਘਿਰਾਓ ਕੀਤਾ।
ਇਸ ਮਗਰੋਂ ਕਿਸਾਨਾਂ ਨੇ ਟਰੈਕਟਰ ਮਾਰਚ ਕੱਢਣ ਲਈ ਬੈਰੀਕੇਡ ਵੀ ਤੋੜ ਦਿੱਤੇ। ਇਸ ਵੇਲੇ ਕਿਸਾਨਾਂ ਵੱਲੋਂ ਖੰਡਾ ਚੌਂਕ ਵੱਲ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕਿਸਾਨਾਂ ਵੱਲੋਂ ਸ਼ਹਿਰ ‘ਚ ਟ੍ਰੈਫਿਕ ਮੁਕੰਮਲ ਜਾਮ ਕਰਨ ਦਾ ਇਰਾਦਾ ਹੈ ਪਰ ਉਨ੍ਹਾਂ ਨੂੰ ਰੋਕਣ ਲਈ ਪੁਲਸ ਵੱਡੀ ਗਿਣਤੀ ‘ਚ ਤਾਇਨਾਤ ਹੈ।