ਤਰਨਤਾਰਨ ਹਰੀਕੇ ਕੌਮੀ ਸ਼ਾਹ ਮਾਰਗ 54 ‘ਤੇ ਅਣ-ਅਧਿਕਾਰਿਤ ਤੌਰ ‘ਤੇ ਡਿਵਾਈਡਰ ਕੱਟ ਕੇ ਬਣਾਏ ਰਸਤੇ ਤੋਂ ਲੰਘ ਰਹੇ ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ ਦੋ ਕਾਰਾਂ ਦੀ ਭਿਆਨਕ ਟੱਕਰ ਹੋ ਗਈ ਜਿਸ ਵਿਚ ਚਾਰ ਕਾਰ ਸਵਾਰਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚ ਦੋ ਔਰਤਾਂ ਵੀ ਸ਼ਾਮਲ ਸਨ। ਮੌਕੇ ‘ਤੇ ਪਹੁੰਚੇ ਥਾਣੇਦਾਰ ਸਤਨਾਮ ਸਿੰਘ ਥਾਣੇਦਾਰ ਕੁਲਵੰਤ ਸਿੰਘ ਨੇ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਲਾਸ਼ਾਂ ਡੈੱਡਹਾਊਸ ਭੇਜ ਦਿੱਤੀਆਂ ਹਨ।
ਦੋਵੇਂ ਕਾਰਾਂ ਦੇ ਚਾਲਕ ਗੰਭੀਰ ਜ਼ਖ਼ਮੀ ਹੋਏ ਜਿਨ੍ਹਾਂ ਨੂੰ ਮੁਢਲੀ ਸਹਾਇਤਾ ਲਈ ਸਿਵਲ ਹਸਪਤਾਲ ਪੱਟੀ ਭੇਜ ਦਿੱਤਾ ਗਿਆ। ਖ਼ਬਰ ਲਿਖੇ ਜਾਣ ਤਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ। ਥਾਣਾ ਮੁਖੀ ਹਰਜੀਤ ਸਿੰਘ ਦਾ ਕਹਿਣਾ ਹੈ ਕਿ ਕਾਰਾਂ ਦੇ ਨੰਬਰ ਤੋਂ ਪੜਤਾਲ ਕਰਕੇ ਵਾਰਸਾਂ ਤਕ ਪਹੁੰਚਣ ਦੀ ਕੋਸ਼ਿਸ਼ ਜਾਰੀ ਹੈ।