ਸ-ਯੂਕ੍ਰੇਨ ਵਿਚਾਲੇ ਜਾਰੀ ਯੁੱਧ ਦੌਰਾਨ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਵੱਡਾ ਐਲਾਨ ਕਰਦਿਆਂ ਯੂਕ੍ਰੇਨ ਰੂਸੀਆਂ ਲਈ ਵੀਜ਼ਾ-ਮੁਕਤ ਪ੍ਰਵੇਸ਼ ਖ਼ਤਮ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ 1 ਜੁਲਾਈ ਤੋਂ ਵੀਜ਼ਾ ਪ੍ਰਾਪਤ ਕਰਨ ਦੀ ਲੋੜ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਮੰਤਰੀ ਮੰਡਲ ਵੱਲੋਂ ਬਣਾਈ ਗਈ ਯੋਜਨਾ ਤਹਿਤ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਰੂਸ-ਯੂਕ੍ਰੇਨ ਵਿਚਾਲੇ ਜਾਰੀ ਜੰਗ ਨੂੰ 3 ਮਹੀਨੇ ਤੋਂ ਵਧ ਦਾ ਸਮਾਂ ਬੀਤ ਚੁੱਕਾ ਹੈ। ਦੋਵੇਂ ਧਿਰਾਂ ਗੱਲਬਾਤ ਜ਼ਰੀਏ ਕੋਈ ਹੱਲ ਨਹੀਂ ਲੱਭ ਸਕੀਆਂ ਹਨ। ਯੁੱਧ ਵਿਚ ਯੂਕ੍ਰੇਨ ਨੂੰ ਵੱਡੇ ਪੱਧਰ ‘ਤੇ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਜ਼ੇਲੇਂਸਕੀ ਦੀ ਅਪੀਲ ‘ਤੇ ਅਮਰੀਕਾ ਸਮੇਤ ਕਈ ਦੇਸ਼ਾਂ ਨੇ ਰੂਸ ਖ਼ਿਲਾਫ਼ ਕਈ ਤਰ੍ਹਾਂ ਪਾਬੰਦੀਆਂ ਦਾ ਐਲਾਨ ਕੀਤਾ ਹੈ।