ਅਫ਼ਗਾਨਿਸਤਾਨ ਦੇ ਕਾਬੁਲ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।ਜਿੱਥੇ ਅੱਤਵਾਦੀ ਸੰਗਠਨ ਵਲੋਂ ਗੁਰਦੁਆਰਾ ਸਾਹਿਬ ‘ਤੇ ਹਮਲਾ ਕੀਤਾ ਗਿਆ ਹੈ।ਇਸ ਹਮਲੇ ‘ਚ ਕਈ ਲੋਕਾਂ ਦੀ ਮੌਤ ਦਾ ਖਦਸ਼ਾ ਹੈ।ਕਾਬੁਲ ‘ਚ ਡਰੇ ਹੋਏ ਲੋਕਾਂ ਦਾ ਦਾਅਵਾ ਹੈ ਕਿ ਆਈਐਸਆਈਐਸ ਦੇ ਹਮਲਾਵਰ ਗੁਰਦੁਆਰਾ ਸਾਹਿਬ ‘ਚ ਦਾਖਲ਼ ਹੋ ਗਏ ਹਨ।ਉਨ੍ਹਾਂ ਦੱਸਿਆ ਕਿ ਫਾਇਰਿੰਗ ਦੀ ਆਵਾਜ਼ ਸੁਣ ਰਹੀ ਪਰ ਅਜੇ ਤੱਕ ਕੋਈ ਪਤਾ ਨਹੀਂ ਕਿ ਉਥੇ ਕੀ ਹੋਇਆ।