ਕੇਂਦਰ ਸਰਕਾਰ ਦੀ ਯੋਜਨਾ ਅਗਨੀਪਥ ਤਹਿਤ ਫੌਜ ਵਿੱਚ ਭਰਤੀ ਹੋਣ ਵਾਲੇ ਉਮੀਦਵਾਰਾਂ ਨੂੰ ਇਹ ਸਹੁੰ ਚੁੱਕਣੀ ਪਵੇਗੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅੱਗਜ਼ਨੀ ਜਾਂ ਵਿਰੋਧ ਪ੍ਰਦਰਸ਼ਨ ਦਾ ਹਿੱਸਾ ਨਹੀਂ ਬਣੇ। ਏਐਨਆਈ ਦੀ ਖਬਰ ਮੁਤਾਬਕ, ਰੱਖਿਆ ਮੰਤਰਾਲੇ ਦੇ ਵਧੀਕ ਸਕੱਤਰ ਲੈਫਟੀਨੈਂਟ ਜਨਰਲ ਅਨਿਲ ਪਾਂਡੇ ਨੇ ਕਿਹਾ, ਅਨੁਸ਼ਾਸਨ ਭਾਰਤੀ ਫੌਜ ਦੀ ਨੀਂਹ ਹੈ।
ਇੱਥੇ ਸਾੜ-ਫੂਕ ਜਾਂ ਵਿਰੋਧ ਦੀ ਕੋਈ ਥਾਂ ਨਹੀਂ ਹੈ। ਸਾਰਿਆਂ ਨੂੰ ਇਹ ਪ੍ਰਮਾਣ ਪੱਤਰ ਦੇਣਾ ਹੋਵੇਗਾ ਕਿ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦੇ ਵਿਰੋਧ ਜਾਂ ਭੰਨ-ਤੋੜ ਵਿੱਚ ਹਿੱਸਾ ਨਹੀਂ ਲਿਆ ਹੈ। ਇਸ ਦੇ ਲਈ ਉਨ੍ਹਾਂ ਨੂੰ ਪੁਲਿਸ ਵੈਰੀਫਿਕੇਸ਼ਨ ਕਰਵਾਉਣੀ ਹੋਵੇਗੀ।
ਲੈਫਟੀਨੈਂਟ ਜਨਰਲ ਅਰੁਣ ਪੁਰੀ ਨੇ ਕਿਹਾ, ਜੇਕਰ ਕਿਸੇ ਉਮੀਦਵਾਰ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ ਤਾਂ ਉਹ ਫੌਜ ਵਿੱਚ ਭਰਤੀ ਨਹੀਂ ਹੋ ਸਕੇਗਾ। ਉਮੀਦਵਾਰਾਂ ਨੂੰ ਲਿਖਤੀ ਰੂਪ ਵਿੱਚ ਦੇਣ ਲਈ ਕਿਹਾ ਜਾਵੇਗਾ ਕਿ ਉਨ੍ਹਾਂ ਨੇ ਫੌਜ ਵਿੱਚ ਫਾਰਮ ਭਰਨ ਸਮੇਂ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਨਹੀਂ ਲਿਆ। ਉਨ੍ਹਾਂ ਦੀ ਪੁਲਿਸ ਵੈਰੀਫਿਕੇਸ਼ਨ ਵੀ ਕੀਤੀ ਜਾਵੇਗੀ।
ਅਗਨੀਪਥ ਯੋਜਨਾ ਨੂੰ ਲੈ ਕੇ ਲੈਫਟੀਨੈਟ ਜਨਰਲ ਬੰਸੀ ਪੋਨਪਾ ਨੇ ਕਿਹਾ, ਅਸੀਂ ਇਸ ਸਾਲ ਦਸੰਬਰ ਦੇ ਅੰਦਰ 25 ਹਜ਼ਾਰ ਅਗਨੀਵੀਰਾਂ ਦਾ ਪਹਿਲਾ ਬੈਚ ਮਿਲ ਜਾਵੇਗਾ।ਇਸਤੋਂ ਬਾਅਦ ਫਰਵਰੀ 2023 ਤੱਕ ਦੂਜੇ ਬੈਚ ਦੀ ਸ਼ੁਰੂਆਤ ਕੀਤੀ ਜਾਵੇਗੀ।ਇਸ ਬੈਚ ‘ਚ ਕਰੀਬ 40 ਹਜ਼ਾਰ ਅਗਨੀਵੀਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ।