ਮੋਗਾ ਤੋਂ ਹੁਣ ਵੱਡੀ ਖ਼ਬਰ ਆ ਰਹੀ ਹੈ ਕਿ ਬੰਬੀਹਾ ਭਾਈ ਦੇ ਕਿਸਾਨ ਦੇ ਘਰ ਅੱਜ ਤੜਕੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਉਸ ਨੇ ਜਦ ਦਰਵਾਜ਼ਾ ਖੋਲ੍ਹਿਆ ਤਾਂ ਬਾਹਰ ਹਮਲਾਵਰ ਖੜ੍ਹੇ ਸਨ, ਜਿਨ੍ਹਾਂ ਨੇ ਉਸ ਨੂੰ ਵੇਖਦੇ ਸਾਰ ਹੀ ਗੋਲੀਆਂ ਚਲਾ ਦਿੱਤੀਆਂ। ਪਤਾ ਲਗਾ ਹੈ ਕਿ ਹਮਲਾਵਰਾਂ ਨੇ ਕਿਸਾਨ ’ਤੇ ਦਰਜਨ ਦੇ ਕਰੀਬ ਰਾਊਂਡ ਫਾਇਰ ਕੀਤੇ, ਜਿਸ ਦੌਰਾਨ ਕਿਸਾਨ ਨੇ ਭੱਜ ਕੇ ਆਪਣੀ ਜਾਨ ਬਚਾਈ ।
ਹੋਰ ਜਾਣਕਾਰੀ ਦੇ ਦੌਰਾਨ ਪਤਾ ਲਗਾ ਹੈ ਕਿ ਬੰਬੀਹਾ ਭਾਈ ਦੇ ਕਿਸਾਨ ਦੀ ਪਛਾਣ ਤਰਲੋਚਨ ਸਿੰਘ ਵਜੋਂ ਹੋਈ ਹੈ, ਜਿਸ ਨੂੰ2-3 ਦਿਨ ਪਹਿਲਾਂ ਕਿਸੇ ਅਣਪਛਾਤੇ ਵਿਅਕਤੀਆਂ ਦੀ ਕਾਲ ਆਈ ਸੀ। ਉਕਤ ਵਿਅਕਤੀਆਂ ਨੇ ਤਰਲੋਚਨ ਤੋਂ 5 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ,ਉਸ ਵੱਲੋ ਪੁਲਸ ਨੂੰ ਦਰਖ਼ਾਸਤ ਵੀ ਦਿੱਤੀ ਸੀ।
ਪੁਲਸ ਅਧਿਕਾਰੀਆਂ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ
			
		    





