ਵੀਰਵਾਰ, ਮਾਰਚ 19, 2026 12:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵਿਜੀਲੈਂਸ ਬਿਊਰੋ ਨੇ IAS ਅਧਿਕਾਰੀ ਸੰਜੇ ਪੋਪਲੀ ਅਤੇ ਸਾਥੀ ਨੂੰ 1 ਫੀਸਦੀ ਕਮਿਸ਼ਨ ਦੀ ਮੰਗ ਕਰਨ ਦੇ ਦੋਸ਼ ਤਹਿਤ ਕੀਤਾ ਗ੍ਰਿਫਤਾਰ

by propunjabtv
ਜੂਨ 21, 2022
in Featured, ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਅਪਣਾਉਂਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਨੇ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਨੂੰ ਨਵਾਂਸ਼ਹਿਰ ਵਿਖੇ ਸੀਵਰੇਜ ਪਾਈਪ ਲਾਈਨ ਪਾਉਣ ਦੇ ਟੈਂਡਰਾਂ ਨੂੰ ਮਨਜੂਰੀ ਦੇਣ ਲਈ ਕਥਿਤ ਤੌਰ ‘ਤੇ ਰਿਸ਼ਵਤ ਵਜੋਂ 1ਫੀਸਦ ਕਮਿਸ਼ਨ ਦੀ ਮੰਗ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਕਤ ਅਧਿਕਾਰੀ ਦੇ ਸਾਥੀ ,ਜਿਸ ਦੀ ਪਛਾਣ ਸੰਦੀਪ ਵਤਸ ਵਜੋਂ ਹੋਈ , ਨੂੰ ਵੀ ਜਲੰਧਰ ਤੋਂ ਕਾਬੂ ਕੀਤਾ ਗਿਆ ਹੈ ।

ਹਰਿਆਣਾ ਦੇ ਕਰਨਾਲ ਦੇ ਸ਼ਿਕਾਇਤਕਰਤਾ ਸੰਜੇ ਕੁਮਾਰ, ਜੋ ਕਿ ਦਿਖਾਦਲਾ ਕੋਆਪ੍ਰੇਟਿਵ ਸੋਸਾਇਟੀ ਲਿਮਟਡ ਨਾਮ ਦੀ ਇੱਕ ਫਰਮ ਦੇ ਨਾਲ ਇੱਕ ਸਰਕਾਰੀ ਠੇਕੇਦਾਰ ਹੈ, ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਰਾਹੀਂ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ ਕਿ ਸੰਜੇ ਪੋਪਲੀ, ਆਈ.ਏ.ਐਸ., ਜਦੋਂ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ. ) ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵਜੋਂ ਤਾਇਨਾਤ ਸਨ, ਨੇ ਆਪਣੇ ਸਹਾਇਕ ਸਕੱਤਰ ਸੰਦੀਪ ਵਤਸ ਦੀ ਮਿਲੀਭੁਗਤ ਨਾਲ 7.30 ਕਰੋੜ ਰੁਪਏ ਦੇ ਟੈਂਡਰ ਕਲੀਅਰ ਕਰਨ ਲਈ ਰਿਸ਼ਵਤ ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ 12 ਜਨਵਰੀ, 2022 ਵਾਲੇ ਦਿਨ ਸੰਦੀਪ ਦੇ ਵਟਸਐਪ ਤੋਂ ਉਸਨੂੰ ਕਾਲ ਆਈ, ਜਿਸ ਵਿੱਚ ਸੰਜੇ ਪੋਪਲੀ ਦੀ ਤਰਫੋਂ ਟੈਂਡਰ ਅਲਾਟਮੈਂਟ ਲਈ 7 ਲੱਖ ਰੁਪਏ (7 ਕਰੋੜ ਰੁਪਏ ਦੇ ਪ੍ਰੋਜੈਕਟ ਦਾ 1ਫੀਸਦ) ਦੀ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਉਸਨੇ ਡਰ ਕੇ ਆਪਣੇ ਪੀ.ਐਨ.ਬੀ. ਖਾਤੇ ਵਿੱਚੋਂ 3.5 ਲੱਖ ਰੁਪਏ ਕਢਵਾ ਕੇ ਸੈਕਟਰ-20, ਚੰਡੀਗੜ ਵਿਖੇ ਇੱਕ ਕਾਰ ਵਿੱਚ ਸੰਦੀਪ ਵਤਸ ਨੂੰ ਦੇ ਦਿੱਤੇ। ਉਸਨੇ ਦੱਸਿਆ ਕਿ ਰਕਮ ਪ੍ਰਾਪਤ ਕਰਨ ਤੋਂ ਬਾਅਦ ਸੰਦੀਪ ਵਤਸ ਨੇ ਸੰਜੇ ਪੋਪਲੀ ਨੂੰ ਉਸਦੇ ਵਟਸਐਪ ਨੰਬਰ ‘ਤੇ ਕਾਲ ਕਰਕੇ ਪੁਸ਼ਟੀ ਵੀ ਕੀਤੀ ਅਤੇ ਆਪਣੇ ਲਈ ਵੀ 5000 ਰੁਪਏ ਲਏ ਸਨ।

ਹਾਲਾਂਕਿ ਸ਼ਿਕਾਇਤਕਰਤਾ ਨੇ ਸੰਜੇ ਪੋਪਲੀ ਦੇ ਨਾਂ ’ਤੇ ਸੰਦੀਪ ਵਤਸ ਵੱਲੋਂ ਵਾਰ-ਵਾਰ ਮੰਗੇ ਜਾ ਰਹੇ ਬਾਕਾਇਆ 3.5 ਲੱਖ ਰੁਪਏ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਦੀ ਵੀਡੀਓ ਰਿਕਾਰਡਿੰਗ ਵੀ ਬਣਾ ਕੇ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੰਜੇ ਕੁਮਾਰ ਦੇ ਬਿਆਨਾਂ ਦੇ ਨਾਲ-ਨਾਲ ਉਸ ਵੱਲੋਂ ਪੇਸ਼ ਕੀਤੇ ਵੀਡੀਓ ਸਬੂਤਾਂ ਦੇ ਆਧਾਰ ‘ਤੇ ਆਈ.ਏ.ਐਸ ਅਧਿਕਾਰੀ ਸੰਜੇ ਪੋਪਲੀ ਅਤੇ ਸੰਦੀਪ ਵਤਸ ਵਿਰੁੱਧ ਟੈਂਡਰ ਅਲਾਟ ਕਰਨ ਬਦਲੇ 1 ਫੀਸਦੀ ਰਿਸ਼ਵਤ ਮੰਗਣ ਅਤੇ 3.5 ਲੱਖ ਰੁਪਏ ਪ੍ਰਾਪਤ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ  ਵਿਰੋਧੀ ਹੈਲਪਲਾਈਨ ਨੰਬਰ 9501200200 ਦੀ ਸੁਰੂਆਤ ਕੀਤੀ ਅਤੇ ਪੰਜਾਬ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ  ਨਾਲ ਸਬੰਧਤ ਸ਼ਿਕਾਇਤਾਂ ਵਟਸਐਪ ਰਾਹੀਂ ਸਾਂਝੀਆਂ ਕਰਨ ਦੀ ਅਪੀਲ ਕੀਤੀ ਸੀ ਤਾਂ ਜੋ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਇਆ ਜਾ ਸਕੇ। ਇਸ ਹੈਲਪਲਾਈਨ ਦੀ ਸ਼ੁਰੁਆਤ ਤੋਂ ਬਾਅਦ ਸੂਬੇ ਦੇ ਸਿਹਤ ਮੰਤਰੀ ਵਿਜੇ ਸਿੰਗਲਾ, ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਸਮੇਤ ਕਈ ਨਾਮੀ ਲੋਕਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਗਿਆ ਹੈ।

 

,

Tags: IAS officerVigilance
Share204Tweet127Share51

Related Posts

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਮਾਰਚ 18, 2026

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 18, 2026

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਮਾਰਚ 18, 2026
Load More

Recent News

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.