ਮਨਕੀਰਤ ਔਲਖ ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਵੱਡੀ ਰਾਹਤ ਮਿਲੀ ਹੈ।ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ‘ਚ ਮਨਕੀਰਤ ਔਲਖ ਨੂੰ ਕਲੀਨ ਚਿੱਟ ਮਿਲ ਗਈ ਹੈ।ਕਤਲ ਮਾਮਲੇ ‘ਚ ਮਨਕੀਰਤ ਔਲਖ ਦਾ ਨਾਮ ਸਾਹਮਣੇ ਨਹੀਂ ਆਇਆ ਹੈ।
ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁਖੀ ਪ੍ਰਮੋਦ ਬਾਨ ਨੇ ਮਨਕੀਰਤ ਨੂੰ ਕਲੀਨ ਚਿੱਟ ਦਿੱਤੀ ਹੈ।ਇਸ ਵੇਲੇ ਮਨਕੀਰਤ ਔਲਖ ਕੈਨੇਡਾ ਵਿਖੇ ਹਨ।ਦੱਸ ਦੇਈਏ ਕਿ 29 ਮਈ ਨੂੰ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲਾ ਦਾ ਕਤਲ ਹੋ ਜਾਂਦਾ ਹੈ।
ਜਿਸ ‘ਚ ਗਾਇਕ ਮਨਕੀਰਤ ਔਲਖ ਦਾ ਨਾਮ ਜੁੜਦਾ ਹੈ।ਪਰ ਇਸ ‘ਤੇ ਗਾਇਕ ਮਨਕੀਰਤ ਔਲਖ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਸਪੱਸ਼ਟੀਕਰਨ ਦਿੱਤਾ ਸੀ ਕਿ ਮੈਂ ਇਸ ਤਰ੍ਹਾਂ ਕਦੇ ਵੀ ਕਿਸੇ ਮਾਂ ਦਾ ਪੁੱਤ ਖੋਹ ਨਹੀਂ ਸਕਦਾ ਕਿਸੇ ਨੂੰ ਵੀ ਕਿਸੇ ਦੀ ਜਾਨ ਲੈਣ ਦਾ ਕੋਈ ਹੱਕ ਨਹੀਂ ਹੈ।
ਦੱਸ ਦੇਈਏ ਕਿ ਜਦੋਂ ਮਨਕੀਰਤ ਦਾ ਨਾਮ ਇਸ ਕਤਲ ਮਾਮਲੇ ‘ਚ ਜੁੜਦਾ ਹੈ ਤਾਂ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੀਆਂ ਤਸਵੀਰਾਂ ਵਾਇਰਲ ਹੁੰਦੀਆਂ ਹਨ, ਜਿਨ੍ਹਾਂ ਮਨਕੀਰਤ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਲ ਖੜ੍ਹੇ ਦਿਸਦੇ ਹਨ।