ਵੱਡੀ ਖ਼ਬਰ ਇਸ ਵੇਲੇ ਦੀ ਕਿਸਾਨ ਏਕਤਾ ਮੋਰਚਾ ਅਤੇ ਟਰੈਕਟਰ ਟੂ ਟਵਿੱਟਰ ਅਕਾਊਂਟ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ‘ਤੇ ਕੁਝ ਕਿਸਾਨ ਸਮਰਥਕਾਂ ਦੇ ਟਵਿੱਟਰ ਖਾਤਿਆਂ ‘ਤੇ ਵੀ ਰੋਕ ਲਗਾਈ ਗਈ ਹੈ।
ਜਾਣਕਰੀ ਲਈ ਦਸ ਦਈਏ ਕਿ ਕੱਲ੍ਹ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ SYL ਗੀਤ ਨੂੰ Youtube ਤੋਂ ਹਟਾ ਦਿੱਤ ਗਿਆ ਹੈ,ਇਸ ਦੌਰਾਨ ਲੋਕ ‘ਚ ਕਾਫੀ ਰੋਹ ਦੇਖਣ ਨੂੰ ਮਿਲ ਰਿਹਾ ਹੈ।
ਇਸ ਤੋਂ ਬਾਅਦ ਅੱਜ ਟਵਿੱਟਰ ਨੇ ਕਿਸਾਨ ਏਕਤਾ ਮੋਰਚਾ ਅਤੇ ਟਰੈਕਟਰ ਟੂ ਟਵਿੱਟਰ ਅਕਾਊਂਟ ‘ਤੇ ਰੋਕ ਲਗਾ ਦਿੱਤੀ ਹੈ।
ਇਸ ਮੌਕੇ ਕਿਸਾਨ ਨੇਤਾ ਹਰਮੀਤ ਕਾਦੀਆ ਨੇ ਟਵੀਟ ਵੀ ਕੀਤਾ ਹੈ……………
”ਬੋਲਣ ਦੀ ਆਜ਼ਾਦੀ ਇੱਕ ਮਨੁੱਖੀ ਅਧਿਕਾਰ ਹੈ ਅਤੇ ਲੋਕਤੰਤਰ ਦੀ ਬੁਨਿਆਦ ਹੈ ਅਤੇ ਇਹ ਸਿੱਧਾ ਹੀ ਧੱਕਾ ਹੈ।
ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਟਰੈਕਟਰ ਟੂ ਟਵਿੱਟਰ ਅਕਾਊਂਟ ਨੂੰ ਬਹਾਲ ਕੀਤਾ ਜਾਵੇ ਕਿਉਂਕਿ ਇਸ ਅਕਾਊਂਟ ਤੋਂ ਸਿਰਫ਼ ਕਿਸਾਨਾਂ ਦੀ ਅਵਾਜ਼ ਬੁਲੰਦ ਕੀਤੀ ਗਈ ਹੈ