ਸ਼ਨੀਵਾਰ, ਨਵੰਬਰ 22, 2025 03:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਤੀਸਤਾ ਸੀਤਲਵਾੜ ਦੀ ਗ੍ਰਿਫ਼ਤਾਰੀ ਮਨੁੱਖੀ ਹੱਕਾਂ ‘ਤੇ ਡਾਕਾ, ਤੁਰੰਤ ਰਿਹਾਈ ਦੀ ਮੰਗ- ਭਾਕਿਯੂ

by propunjabtv
ਜੂਨ 28, 2022
in Featured News, ਦੇਸ਼
0

ਮੁਲਕ ਦੀ ਜਾਣੀ ਪਹਿਚਾਣੀ ਮਨੁੱਖੀ ਹੱਕਾਂ ਦੀ ਪਹਿਰੇਦਾਰ ਤੀਸਤਾ ਸੀਤਲਵਾੜ ਦੀ ਗ੍ਰਿਫ਼ਤਾਰੀ ਇਨਸਾਫਪਸੰਦ ਦੇਸ਼ਵਾਸੀਆਂ ਦੇ ਮਨੁੱਖੀ ਹੱਕਾਂ ‘ਤੇ ਡਾਕਾ ਮਾਰਨ ਵਾਲ਼ੀ ਕਾਰਵਾਈ ਹੈ, ਜਿਸਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈੱਸ ਬਿਆਨ ਵਿੱਚ ਕੀਤਾ ਗਿਆ ਹੈ। ਕਿਸਾਨ ਆਗੂਆਂ ਵੱਲੋਂ ਤੀਸਤਾ ਸੀਤਲਵਾੜ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਹਾਸਲ ਜਾਣਕਾਰੀ ਅਨੁਸਾਰ ਗੁਜਰਾਤ ਦੇ ਦਹਿਸ਼ਤਵਾਦ ਵਿਰੋਧੀ ਦਸਤੇ ਵੱਲੋਂ ਮਨੁੱਖੀ ਹੱਕਾਂ ਦੀ ਤਨੋਂ ਮਨੋਂ ਸਮਰਪਿਤ ਪਹਿਰੇਦਾਰ ਤੀਸਤਾ ਸੀਤਲਵਾੜ ਨੂੰ ਮੁੰਬਈ ਸਥਿਤ ਉਸਦੇ ਘਰੋਂ ਹਿਰਾਸਤ ਵਿਚ ਲੈਣ ਮਗਰੋਂ ਗੁਜਰਾਤ ਦੇ ਇੱਕ ਰਿਟਾਇਰਡ ਡੀਜੀਪੀ ਆਰ.ਬੀ. ਸ੍ਰੀਕੁਮਾਰ ਨੂੰ ਵੀ ਇਸੇ ਕੇਸ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਤੀਸਤਾ ਉੱਪਰ ਗੁਜਰਾਤ ਪੁਲਿਸ ਨੂੰ 2002 ‘ਚ ਮੁਸਲਮਾਨਾਂ ਦੇ ਕਤਲੇਆਮ ਬਾਰੇ ਬੇਬੁਨਿਆਦ ਜਾਣਕਾਰੀ ਦੇ ਕੇ ਗੁੰਮਰਾਹ ਕਰਨ ਦਾ ਦੋਸ਼ ਲਾਇਆ ਹੈ,

ਜਿਹੜਾ ਸਪਸ਼ਟ ਸੰਕੇਤ ਹੈ ਕਿ ਹੁਣ ਉਨ੍ਹਾਂ ਸਾਰੇ ਇਨਸਾਫਪਸੰਦਾਂ ਨੂੰ ਮੁਕੱਦਮਿਆਂ ਵਿਚ ਫਸਾ ਕੇ ਜੇਲ੍ਹਾਂ ਵਿਚ ਸਾੜਿਆ ਜਾਵੇਗਾ ਜਿਹੜੇ ਕਿ ਗੁਜਰਾਤ ਵਿਚ ਨਰਿੰਦਰ ਮੋਦੀ ਦੀ ਹਕੂਮਤ ਮੌਕੇ 2002 ਵਿੱਚ ਘੱਟਗਿਣਤੀ ਮੁਸਲਮਾਨਾਂ ਦੀ ਨਸਲਕੁਸ਼ੀ ਦੇ ਪੀੜਤਾਂ ਦੀ ਮੱਦਦ ਕਰਦੇ ਆ ਰਹੇ ਹਨ। ਆਈ ਪੀ ਐੱਸ ਅਧਿਕਾਰੀ ਸੰਜੀਵ ਭੱਟ ਪਹਿਲਾਂ ਹੀ ਜੇਲ੍ਹ ਵਿਚ ਡੱਕੇ ਹੋਏ ਹਨ। ਸਾਬਕਾ ਡੀਜੀਪੀ ਆਰ.ਬੀ. ਸ੍ਰੀਕੁਮਾਰ ਨੇ ਤਤਕਾਲੀ ਮੋਦੀ ਸਰਕਾਰ ‘ਤੇ 2002 ਦੇ ਗੁਜਰਾਤ ਕਤਲੇਆਮ ਦੌਰਾਨ ਪੁਲਿਸ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਤੋਂ ਰੋਕਣ ਦਾ ਦੋਸ਼ ਲਗਾਇਆ ਸੀ।

ਤੀਸਤਾ ਸੀਤਲਵਾੜ ਦਾ ਦੋਸ਼ ਵੀ ਇਹੀ ਹੈ ਕਿ ਉਹ ਅਤੇ ਉਸ ਦੀ ਟੀਮ 2002 ਦੇ ਕਤਲੇਆਮ ਦੇ ਦੋਸ਼ੀਆਂ ਨੂੰ ਕਟਹਿਰੇ ਵਿਚ ਖੜ੍ਹਾ ਕਰਨ ਅਤੇ ਨਸਲਕੁਸ਼ੀ ਦੇ ਪੀੜਤ ਮੁਸਲਿਮ ਪ੍ਰਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਕੇਸ ਲੜ ਰਹੀ ਸੀ।

ਬਹੁਤ ਸਾਰੀਆਂ ਆਜ਼ਾਦਾਨਾ ਜਾਂਚ ਟੀਮਾਂ ਨੇ ਆਪਣੀਆਂ ਜਾਂਚ ਰਿਪੋਰਟਾਂ ਵਿਚ ਤੱਥਾਂ ਦੇ ਆਧਾਰ ‘ਤੇ ਸਾਬਤ ਕੀਤਾ ਹੈ ਕਿ ਮੋਦੀ ਵੱਲੋਂ ਗੁਜਰਾਤ ਦੇ ਅਧਿਕਾਰੀਆਂ ਦੀ ਸਪੈਸ਼ਲ ਮੀਟਿੰਗ ਬੁਲਾ ਕੇ ਉਨ੍ਹਾਂ ਨੂੰ ਫਿਰਕੂ ਹਿੰਸਕ ਹਿੰਦੂਤਵੀ ਭੀੜਾਂ ਵਿਰੁੱਧ ਕੋਈ ਕਾਰਵਾਈ ਨਾ ਕਰਨ ਦੀਆਂ ਜ਼ੁਬਾਨੀ ਹਦਾਇਤਾਂ ਦਿੱਤੀਆਂ ਗਈਆਂ ਸਨ। ਅਜਿਹੇ ਵਿਸਥਾਰੀ ਖ਼ੁਲਾਸੇ ਆਪਣੀ ਮਸ਼ਹੂਰ ਕਿਤਾਬ “ਗੁਜਰਾਤ ਫ਼ਾਈਲਾਂ” ਵਿਚ ਨਿਧੜਕ ਪੱਤਰਕਾਰ ਰਾਣਾ ਅਯੂਬ ਨੇ ਵੀ ਕੀਤੇ ਹਨ, ਜਿਸ ਵਿੱਚ ਮੁਸਲਮਾਨਾਂ ਦੀ ਨਸਲਕੁਸ਼ੀ ਵਿਚ ਮੁੱਖ ਮੰਤਰੀ ਦੀ ਹੈਸੀਅਤ ਵਿੱਚ ਨਰਿੰਦਰ ਮੋਦੀ ਦੀ ਮੋਹਰੀ ਭੂਮਿਕਾ ਸਾਬਤ ਕੀਤੀ ਗਈ ਹੈ।

ਇਨ੍ਹਾਂ ਤਮਾਮ ਤੱਥਾਂ ਦੇ ਬਾਵਜੂਦ ਵਿਸ਼ੇਸ਼ ਜਾਂਚ ਟੀਮ ਵੱਲੋਂ ਨਰਿੰਦਰ ਮੋਦੀ ਅਤੇ ਹੋਰ ਬਹੁਤ ਸਾਰੇ ਦੋਸ਼ੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ। ਜ਼ਕੀਆ ਜਾਫ਼ਰੀ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਕਲੀਨ ਚਿੱਟ ਨੂੰ ਚੁਣੌਤੀ ਦਿੱਤੀ ਸੀ ਜਿਸ ਦੇ ਪਤੀ ਸਾਬਕਾ ਕਾਂਗਰਸੀ ਐਮ ਪੀ ਅਹਿਸਾਨ ਜ਼ਾਫਰੀ ਨੂੰ ਫਿਰਕੂ ਜਨੂੰਨੀ ਹਿੰਦੂਤਵੀ ਭੀੜਾਂ ਨੇ ਉਸ ਦੇ ਘਰ ਉੱਪਰ ਹਮਲਾ ਕਰਕੇ ਹੋਰ ਬਹੁਤ ਸਾਰੇ ਮੁਸਲਮਾਨਾਂ ਸਮੇਤ ਜ਼ਿੰਦਾ ਸਾੜ ਦਿੱਤਾ ਸੀ। ਤੀਸਤਾ ਸੀਤਲਵਾੜ ਅਤੇ ਉਸ ਦੀ ਲੀਗਲ ਟੀਮ ਜ਼ਕੀਆ ਜਾਫ਼ਰੀ ਨਾਲ ਡੱਟ ਕੇ ਖੜ੍ਹੀ ਸੀ ਅਤੇ ਉਸਦੀ ਮੱਦਦ ਕਰ ਰਹੀ ਸੀ।

ਲੰਘੇ ਸ਼ੁੱਕਰਵਾਰ ਸੁਪਰੀਮ ਕੋਰਟ ਵੱਲੋਂ ਕਲੀਨ ਚਿੱਟ ਨੂੰ ਚੁਣੌਤੀ ਦੇਣ ਵਾਲ਼ੀ ਜ਼ਕੀਆ ਜਾਫ਼ਰੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਗਈ ਹੈ। ਇਹ ਫੈਸਲਾ ਨਿਆਂ ਪ੍ਰਣਾਲੀ ਦੀ ਭਰੋਸੇਯੋਗਤਾ ਉੱਪਰ ਸਵਾਲੀਆ ਚਿੰਨ੍ਹ ਲਾਉਂਦਾ ਹੈ।
ਆਪਣੇ ਬਿਆਨ ਦੇ ਅਖੀਰ ਵਿੱਚ ਕਿਸਾਨ ਆਗੂਆਂ ਨੇ ਹਰ ਇਨਸਾਫ਼ਪਸੰਦ ਵਿਅਕਤੀ ਨੂੰ ਤੀਸਤਾ ਸੀਤਲਵਾੜ ਦੀ ਗ੍ਰਿਫ਼ਤਾਰੀ ਵਿਰੁੱਧ ਜ਼ੋਰਦਾਰ ਆਵਾਜ਼ ਉਠਾਉਣ ਦੀ ਅਪੀਲ ਕੀਤੀ ਹੈ। ਸੁਪਰੀਮ ਕੋਰਟ ਵੱਲੋਂ ਮੋਦੀ ਦੀ ਕਲੀਨ ਚਿੱਟ ਉੱਪਰ ਲਗਾਈ ਗਈ ਹਾਲੀਆ ਮੋਹਰ ਸਾਫ਼ ਇਸ਼ਾਰਾ ਹੈ ਕਿ ਭਾਰਤੀ ਅਦਾਲਤੀ ਪ੍ਰਣਾਲੀ ਮਜ਼ਲੂਮਾਂ ਨੂੰ ਨਿਆਂ ਨਹੀਂ ਦੇ ਰਹੀ।

Tags: human rights robberyTeesta Sitalwar
Share197Tweet123Share49

Related Posts

ਭੀਖੀ ‘ਚ ਸੀਐਮ ਫਲਾਇੰਗ ਸਕੁਐਡ ਵੱਲੋਂ ਵੱਡੀ ਕਾਰਵਾਈ: JE ਨੂੰ ਨੌਕਰੀ ਤੋਂ ਕੱਢਿਆ, SDO ਨੂੰ ਨੋਟਿਸ ਕੀਤਾ ਜਾਰੀ

ਨਵੰਬਰ 21, 2025

ਦੁਬਈ ਏਅਰਸ਼ੋਅ ਦੌਰਾਨ ਭਾਰਤੀ ਲੜਾਕੂ ਜਹਾਜ਼ ਤੇਜਸ ਹੋਇਆ ਹਾਦਸਾਗ੍ਰਸਤ

ਨਵੰਬਰ 21, 2025

ਦੋ ਮਹੀਨੇ ਬਾਅਦ ਨੇਪਾਲ ਦੀਆਂ ਸੜਕਾਂ ‘ਤੇ ਮੁੜ ਉੱਤਰੇ Gen z

ਨਵੰਬਰ 21, 2025

ਕੋਲਾ ਮਾਫੀਆ ਮਨੀ ਲਾਂਡਰਿੰਗ ਜਾਂਚ ਵਿੱਚ ED ਦੀ ਵੱਡੀ ਕਾਰਵਾਈ, ਪੱਛਮੀ ਬੰਗਾਲ ਵਿੱਚ 40 ਤੋਂ ਵੱਧ ਥਾਵਾਂ ‘ਤੇ ਕੀਤੀ ਛਾਪੇਮਾਰੀ

ਨਵੰਬਰ 21, 2025

’ਮੈਂ’ਤੁਸੀਂ ਬੁੱਧ ਧਰਮ ਦਾ ਪਾਲਣ ਕਰਦਾ ਹਾਂ, ਪਰ ਸਾਰੇ ਧਰਮਾਂ ਵਿੱਚ ਵਿਸ਼ਵਾਸ ਰੱਖਦਾ ਹਾਂ’: ਸੀਜੇਆਈ ਗਵਈ ਨੇ ਵਿਦਾਇਗੀ ਭਾਸ਼ਣ ‘ਚ ਇਹ ਗੱਲ

ਨਵੰਬਰ 21, 2025

ਦਿੱਲੀ ‘ਚ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਦਾ ਵੱਡਾ ਫੈਸਲਾ

ਨਵੰਬਰ 21, 2025
Load More

Recent News

ਭੀਖੀ ‘ਚ ਸੀਐਮ ਫਲਾਇੰਗ ਸਕੁਐਡ ਵੱਲੋਂ ਵੱਡੀ ਕਾਰਵਾਈ: JE ਨੂੰ ਨੌਕਰੀ ਤੋਂ ਕੱਢਿਆ, SDO ਨੂੰ ਨੋਟਿਸ ਕੀਤਾ ਜਾਰੀ

ਨਵੰਬਰ 21, 2025

ਦੁਬਈ ਏਅਰਸ਼ੋਅ ਦੌਰਾਨ ਭਾਰਤੀ ਲੜਾਕੂ ਜਹਾਜ਼ ਤੇਜਸ ਹੋਇਆ ਹਾਦਸਾਗ੍ਰਸਤ

ਨਵੰਬਰ 21, 2025

ਦੋ ਮਹੀਨੇ ਬਾਅਦ ਨੇਪਾਲ ਦੀਆਂ ਸੜਕਾਂ ‘ਤੇ ਮੁੜ ਉੱਤਰੇ Gen z

ਨਵੰਬਰ 21, 2025

ਕੋਲਾ ਮਾਫੀਆ ਮਨੀ ਲਾਂਡਰਿੰਗ ਜਾਂਚ ਵਿੱਚ ED ਦੀ ਵੱਡੀ ਕਾਰਵਾਈ, ਪੱਛਮੀ ਬੰਗਾਲ ਵਿੱਚ 40 ਤੋਂ ਵੱਧ ਥਾਵਾਂ ‘ਤੇ ਕੀਤੀ ਛਾਪੇਮਾਰੀ

ਨਵੰਬਰ 21, 2025

’ਮੈਂ’ਤੁਸੀਂ ਬੁੱਧ ਧਰਮ ਦਾ ਪਾਲਣ ਕਰਦਾ ਹਾਂ, ਪਰ ਸਾਰੇ ਧਰਮਾਂ ਵਿੱਚ ਵਿਸ਼ਵਾਸ ਰੱਖਦਾ ਹਾਂ’: ਸੀਜੇਆਈ ਗਵਈ ਨੇ ਵਿਦਾਇਗੀ ਭਾਸ਼ਣ ‘ਚ ਇਹ ਗੱਲ

ਨਵੰਬਰ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.